ਤਲਵੰਡੀ ਸਾਬੋ, (ਮੁਨੀਸ਼)- ਤਲਵੰਡੀ ਸਾਬੋ ਪੁਲਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਖ-ਵੱਖ ਦੋ ਮਾਮਲਿਆਂ 'ਚ ਸ਼ਰਾਬ (ਹਰਿਆਣਾ ਮਾਰਕਾ) ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਇਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜਾ ਭੱਜਣ ਵਿਚ ਕਾਮਯਾਬ ਹੋ ਗਿਆ। ਜਾਣਕਾਰੀ ਅਨੁਸਾਰ ਹੌਲਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਸੰਗਤ ਰੋਡ 'ਤੇ ਨਾਕਾ ਲਾਇਆ ਹੋਇਆ ਸੀ। ਇਕ ਵਿਅਕਤੀ ਸਿਰ 'ਤੇ ਗੱਟਾ ਰੱਖ ਕੇ ਹਰਿਆਣਾ ਦੀ ਤਰਫੋਂ ਆ ਰਿਹਾ ਸੀ। ਉਸ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਗੱਟੇ ਵਿਚੋਂ 21 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕੀਤੀ।
ਪੁਲਸ ਨੇ ਸ਼ਰਾਬ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਸੁਲਿੰਦਰ ਸਿੰਘ ਵਾਸੀ ਰਾਜਗੜ੍ਹ ਕੁੱਬੇ ਵਜੋਂ ਹੋਈ ਹੈ। ਪੁਲਸ
ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਮਾਮਲੇ ਵਿਚ ਹੌਲਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗੁਰੂਸਰ ਜੱਗਾ ਬਹਿਮਣ ਰੋਡ 'ਤੇ ਸੂਏ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਕ ਵਿਅਕਤੀ ਸਿਰ 'ਤੇ ਗੱਟਾ ਰੱਖ ਕੇ ਆ ਰਿਹਾ ਸੀ। ਪੁਲਸ ਪਾਰਟੀ ਨੂੰ ਦੇਖ ਕੇ ਉਹ ਗੱਟਾ ਸੁੱਟ ਕੇ ਭੱਜ ਗਿਆ।
ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਰਾਬ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਵਾਸੀ ਗੁਰੂਸਰ ਜੱਗਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਂਚ ਸ਼ੁਰੂ ਹੈ।
ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਨੂੰ 1 ਸਾਲ ਦੀ ਕੈਦ
NEXT STORY