ਚੰਡੀਗੜ੍ਹ (ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 2415 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 30 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 42, ਲੁਧਿਆਣਾ ’ਚ 267, ਜਲੰਧਰ ’ਚ 292, ਐੱਸ. ਏ. ਐੱਸ. ਨਗਰ ’ਚ 267, ਪਠਾਨਕੋਟ ’ਚ 81, ਅੰਮ੍ਰਿਤਸਰ ’ਚ 91, ਫਤਿਹਗੜ੍ਹ ਸਾਹਿਬ ’ਚ 7, ਗੁਰਦਾਸਪੁਰ ’ਚ 62, ਹੁਸ਼ਿਆਰਪੁਰ ’ਚ 236, ਬਠਿੰਡਾ ’ਚ 215, ਰੋਪੜ ’ਚ 87, ਤਰਨਤਾਰਨ ’ਚ 84, ਫਿਰੋਜ਼ਪੁਰ ’ਚ 117, ਸੰਗਰੂਰ ’ਚ 36, ਮੋਗਾ ’ਚ 94, ਕਪੂਰਥਲਾ ’ਚ 80, ਬਰਨਾਲਾ ’ਚ 32, ਫਾਜ਼ਿਲਕਾ ’ਚ 127, ਸ਼ਹੀਦ ਭਗਤ ਸਿੰਘ ਨਗਰ 20, ਫਰੀਦਕੋਟ 54, ਮਾਨਸਾ 22, ਮੁਕਤਸਰ ’ਚ 102 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਮਜੀਠੀਆ ਦੇ ਮਜੀਠਾ ਹਲਕਾ ਛੱਡਣ ਦੀਆਂ ਚਰਚਾਵਾਂ ’ਤੇ ਪਤਨੀ ਨੇ ਲਗਾਈ ਮੋਹਰ, ਭਰੇ ਨਾਮਜ਼ਦਗੀ ਪੱਤਰ (ਵੀਡੀਓ)
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 743532 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,253 ਲੋਕਾਂ ਦੀ ਮੌਤ ਹੋ ਚੁੱਕੀ ਹੈ। 702653 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹਮਲੇ ਦਾ ਬਿਕਰਮ ਮਜੀਠੀਆ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)
ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
NEXT STORY