ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ)- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਵਿਰਸਾ ਸਿੰਘ ਵਲਟੋਹਾ ਨੂੰ ਸਿੱਖ ਕੌਮ ’ਚੋਂ ਛੇਕਿਆ ਜਾਵੇ : ਸੁਲਤਾਨਵਿੰਡ
NEXT STORY