ਰੂਪਨਗਰ (ਸੱਜਣ ਸੈਣੀ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਪੰਜਾਬ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅਜਿਹਾ ਹੀ ਵਿਰੋਧ ਦੇਖਣ ਨੂੰ ਮਿਲਿਆ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਅਮਰਾਲੀ ਵਿਖੇ, ਜਿਥੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਸਰਕਾਰ ਖਿਲਾਫ ਡਟ ਕੇ ਨਾਅਰੇਬਾਜ਼ੀ ਕੀਤੀ ਗਈ। ਦਰਅਸਲ, ਚੰਨੀ ਪਿੰਡ ਅਮਰਾਲੀ ’ਚ ਹੋਈਆਂ ਮੌਤਾਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੇ ਰਿਹਾਈ ਦੇ ਹੁਕਮ
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਿਸ ਦਿਨ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਇਹ ਸਿਆਸੀ ਲੀਡਰ ਕਿਸਾਨਾਂ ਦੇ ਨਾਲ ਨਹੀਂ ਖੜ੍ਹੇ, ਅਸੀਂ ਵੀ ਇਨ੍ਹਾਂ ਦੇ ਨਾਲ ਨਹੀਂ ਖੜ੍ਹਾਂਗੇ। ਪਿੰਡ ਵਾਸੀਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਕਿਸੇ ਦੇ ਘਰ ਅੱਜ ਅਫਸੋਸ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਮੌਤਾਂ ਤਾਂ ਪਿੰਡ ’ਚ ਪਹਿਲਾਂ ਵੀ ਹੋਈਆਂ ਸਨ, ਕੈਬਨਿਟ ਮੰਤਰੀ ਉਸ ਸਮੇਂ ਅਫ਼ਸੋਸ ਕਰਨ ਲਈ ਕਿਉਂ ਨਹੀਂ ਪਹੁੰਚੇ, ਜਿਸ ਦੇ ਚੱਲਦਿਆਂ ਅੱਜ ਪਿੰਡ ਅਮਰਾਲੀ ’ਚ ਕੈਬਨਿਟ ਮੰਤਰੀ ਦੇ ਆਉਣ ’ਤੇ ਪਿੰਡ ਵਾਸੀਆਂ ਨੇ ਉਸ ਦਾ ਵਿਰੋਧ ਕਾਲੀਆਂ ਝੰਡੀਆਂ ਅਤੇ ਕਿਸਾਨੀ ਝੰਡੇ ਦਿਖਾ ਕੇ ਕੀਤਾ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਿੰਡ ’ਚੋਂ ਬਾਹਰ ਭੱਜਣ ਲਈ ਮਜਬੂਰ ਕਰ ਦਿੱਤਾ ।
ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਮੋਰਿੰਡਾ ਬਲਾਕ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਕਿਸਾਨ ਪਿਛਲੇ 270 ਦਿਨਾਂ ਤੋਂ ਦਿੱਲੀ ਬਾਰਡਰ ਉੱਤੇ ਬੈਠੇ ਹਨ, ਨਾ ਤਾਂ ਕਿਸਾਨਾਂ ਦੀ ਕੇਂਦਰ ਸਰਕਾਰ ਨੇ ਸੁਣੀ, ਨਾ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸੁਣੀ, ਇਹ ਤਾਂ ਸਿਰਫ ਆਪਣੀ ਕੁਰਸੀ ਦੇ ਪਿੱਛੇ ਭੱਜ ਰਹੇ ਹਨ ।
ਪਤਨੀ ਦਾ ਕਤਲ ਕਰਨ ਵਾਲਾ ਨਸ਼ੇੜੀ ਪਤੀ ਗ੍ਰਿਫਤਾਰ
NEXT STORY