ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, ਜਿਥੇ ਕੋਰੋਨਾ ਕਾਰਨ ਇਕ ਨੌਜਵਾਨ ਸਮੇਤ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 33 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਅਮਰਗੜ੍ਹ ਸਿਹਤ ਬਲਾਕ ’ਚ ਇਕ 65 ਸਾਲਾ ਔਰਤ ਅਮਰ ਹਸਪਤਾਲ ਪਟਿਆਲਾ ਅਤੇ ਸਿਹਤ ਬਲਾਕ ਸ਼ੇਰਪੁਰ ਦੇ ਇਕ 26 ਸਾਲਾ ਨੌਜਵਾਨ ਦੀ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਸੰਗਰੂਰ ’ਚ 14, ਸੁਨਾਮ 5 ਕੌਹਰੀਆਂ 3, ਮੂਨਕ 1, ਫਤਿਹਗੜ੍ਹ ਪੰਜਗਰਾਈਆਂ 1 ਅਤੇ ਲੌਂਗੋਵਾਲ ਵਿਖੇ 9 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 136 ਹੋ ਗਈ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ
ਹੁਣ ਤੱਕ ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਨਾਲ ਸਬੰਧਤ 15919 ਕੇਸ ਸਾਹਮਣੇ ਆਏ ਹਨ, ਜਦਕਿ 14905 ਵਿਅਕਤੀ ਠੀਕ ਹੋ ਕੇ ਘਰ ਵਾਪਸੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੰਗਰੂਰ ’ਚ ਹੁਣ ਤੱਕ 878 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਸਮੇਂ 136 ਕੇਸ ਐਕਟਿਵ ਹਨ। ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਕਿਤੇ ਵੀ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ।
ਦੋਰਾਹਾ ਮੈਕਡੋਨਲਡ ਕੋਲ ਵਾਪਰੇ ਭਿਆਨਕ ਹਾਦਸੇ ’ਚ ਮ੍ਰਿਤਕ ਦੀ ਲਾਸ਼ ਦੇ ਉਡੇ ਚਿੱਥੜੇ, ਦੇਖ ਕੇ ਕੰਬੀ ਰੂਹ
NEXT STORY