ਅੰਮ੍ਰਿਤਸਰ (ਸੰਜੀਵ/ਕਵਿਸ਼ਾ)- ਸ੍ਰੀ ਹਰਿਮੰਦਰ ਸਾਹਿਬ ਵਿਖੇ 18 ਅਕਤੂਬਰ ਯਾਨੀ ਅੱਜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ 35 ਹਜ਼ਾਰ ਵਿਦਿਆਰਥੀ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਤੋਂ ਬਾਅਦ ਗਾਂਧੀ ਗਰਾਊਂਡ ਵਿਖੇ ਮੁੱਖ ਮੰਤਰੀ ਦੀ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ ਤੱਕ ਪਹੁੰਚਾਉਣ ਲਈ ਉਨ੍ਹਾਂ ਨਾਲ ਪੀਲੀਆਂ ਪੱਗੜੀਆਂ ਸਜਾ ਕੇ 35 ਹਜ਼ਾਰ ਵਿਦਿਆਰਥੀ ਸੂਬੇ ਵਿਚੋ ਨਸ਼ੇ ਦੇ ਖਾਤਮੇ ਲਈ ਸਹੁੰ ਚੁੱਕਣਗੇ।
ਕਮਿਸ਼ਨਰੇਟ ਪੁਲਸ ਦੀ ‘ਦਿ-ਹੋਪ-ਇਨੀਸ਼ੀਏਟਿਵ’ ਤਹਿਤ ਪਹਿਲਕਦਮੀ
ਕਮਿਸ਼ਨਰੇਟ ਪੁਲਸ ਦੀ ‘ਦਿ-ਹੋਪ-ਇਨੀਸ਼ੀਏਟਿਵ’ ਤਹਿਤ ਸ਼ੁਰੂ ਕੀਤੀ ਗਈ ਪਹਿਲਕਦਮੀ 18 ਅਕਤੂਬਰ ਤੋਂ ਪੰਜਾਬ ਭਰ ਵਿਚ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿਚ ਜ਼ਿਲਾ ਪ੍ਰਸ਼ਾਸਨ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਨਿੱਜੀ ਅਦਾਰਿਆਂ ਤੋਂ ਇਲਾਵਾ ਪੰਜਾਬ ਕੇਸਰੀ ਅਤੇ ਜਗ ਬਾਣੀ ਗਰੁੱਪ ਆਪਣੀ ਇੱਕ ਵਿਸ਼ੇਸ਼ ਭੂਮਿਕਾ ਨਿਭਾਉਣਗੇ। ਇਕ ਪਾਸੇ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ‘ਦਿ-ਹੋਪ-ਇਨੀਸ਼ੀਏਟਿਵ’ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੂਜੇ ਪਾਸੇ ਜਗ ਬਾਣੀ ਗਰੁੱਪ ਨੇ ਵੀ ਸ਼ਹਿਰ ਵਾਸੀਆਂ ਨੂੰ ਇੱਕ ਮਹੀਨੇ ਤੱਕ ਚੱਲਣ ਵਾਲੇ ਕ੍ਰਿਕਟ ਮੈਚਾਂ ਅਤੇ ਹੋਰ ਸਮਾਗਮਾਂ ਦੀਆਂ ਪਲ-ਪਲ ਦੀ ਖ਼ਬਰਾਂ ਦੇਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ
ਮੁੱਖ ਮੰਤਰੀ ਦੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਯਤਨਾਂ ’ਚ ਹਰ ਪੰਜਾਬੀ ਪਾਵੇਗਾ ਆਪਣਾ ਯੋਗਦਾਨ - ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਸਮੱਗਲਰਾਂ ਵਿਰੁੱਧ ਜੰਗ ਲੜਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਵਿਚ ਹਰ ਪੰਜਾਬੀ ਅੱਗੇ ਆਉਣ ਅਤੇ ਉਨ੍ਹਾਂ ਦਾ ਸਾਥ ਦੇਣ ਲਈ ਤਿਆਰ ਹੈ। ਇਸ ਦੀ ਜਾਗਰੂਕਤਾ ਪੈਦਾ ਕਰਨ ਲਈ ਜਗ ਬਾਣੀ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 18 ਅਕਤੂਬਰ ਤੋਂ ਪਹਿਲੇ ਪੜਾਅ ਦੀ ਸ਼ੁਰੂਆਤ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ, ਜਿਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਵਿਦਿਆਰਥੀ ਲਾਈਵ ਹੋ ਕੇ ਮੁੱਖ ਮੰਤਰੀ ਨਾਲ ਸਹੁੰ ਚੁੱਕਣਗੇ ਅਤੇ ਉਸ ਤੋਂ ਬਾਅਦ ਪਹਿਲਾ ਕ੍ਰਿਕਟ ਮੈਚ ਹੋਵੇਗਾ।
ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੀਲੀਆਂ ਪੱਗਾਂ ਬੰਨ੍ਹ ਕੇ ਵਿਦਿਆਰਥੀਆਂ ਦੀ ਵਾਕਾਥਨ ਤੋਂ ਸ਼ੁਰੂ ਹੋਵੇਗੀ ਨਸ਼ੇ ਖਿਲਾਫ ਜੰਗ
ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਤੋਂ ਅੱਜ ਵਿੱਦਿਅਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ 300 ਤੋਂ ਵੱਧ ਕੋਆਰਡੀਨੇਟਰਾਂ ਵਲੋਂ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਦਾ ਭਰੋਸਾ ਦਿੱਤਾ। ਇਸ ਮੁਹਿੰਮ ਵਿਚ ਪੁਲਸ ਕਮਿਸ਼ਨਰ ਨਾਲ ਫਿੱਕੀ ਫਲੋ ਵੀ ਜੁੜੀ ਹੋਈ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਪੀਲੀ ਦਸਤਾਰ ਸਜਾ ਕੇ ਵਿਦਿਆਰਥਣਾਂ ਦੀ ਵਾਕਾਥਨ ਨਾਲ ਹੋਵੇਗੀ, ਜੋ ਸ਼ਹਿਰ ਦੇ 4 ਪੁਰਾਣੇ ਗੇਟਾਂ ਤੋਂ ਹੁੰਦੀ ਹੋਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗੀ। ਜਿੱਥੇ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸ਼ਾਦ ਵੰਡਿਆ ਜਾਵੇਗਾ।
ਇਹ ਵੀ ਪੜ੍ਹੋ- ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ
ਟ੍ਰੈਫਿਕ ਦੇ ਹੋਣਗੇ ਵਿਸ਼ੇਸ਼ ਪ੍ਰਬੰਧ
ਅੰਮ੍ਰਿਤਸਰ ਟ੍ਰੈਫਿਕ ਪੁਲਸ ਵੱਲੋਂ ਸਮਾਗਮ ਨੂੰ ਦੇਖਦੇ ਹੋਏ ਟ੍ਰੈਫਿਕ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਪੁਲਸ ਨੇ ਆਪਣੀ ਵੈਬਸਾਈਟ ’ਤੇ ਇਕ ਟ੍ਰੈਫਿਕ ਯੋਜਨਾ ਪੋਸਟ ਕੀਤੀ ਹੈ, ਜਿਸ ਨੂੰ ਦੇਖ ਕੇ ਰਾਹਗੀਰ ਆਪਣੀ ਮੰਜ਼ਿਲ ਵੱਲ ਬਿਨਾਂ ਕਿਸੇ ਰੁਕਾਵਟ ਦੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਐਲਾਨ
NEXT STORY