ਅੰਮ੍ਰਿਤਸਰ (ਜਸ਼ਨ)- ਬੀਤੀ ਰਾਤ ਸੂਬੇ ਭਰ ਵਿਚ ਪਏ ਮੀਂਹ ਕਾਰਨ ਸੂਬੇ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋ ਗਿਆ ਹੈ, ਉੱਥੇ ਹੀ ਇਨ੍ਹੀਂ ਦਿਨੀਂ ਆਮ ਤੌਰ ’ਤੇ ਪੈ ਰਹੀ ਗਰਮੀ ਦਾ ਕਹਿਰ ਵੀ ਘੱਟ ਗਿਆ ਹੈ ਅਤੇ ਲੋਕਾਂ ਖਾਸ ਕਰ ਕੇ ਵਾਹਨ ਚਾਲਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ, ਕਿਉਂਕਿ ਗਰਮੀ ਕਾਰਨ ਦੋ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ , ਜਿਸ ਕਾਰਨ ਉਸ ਨੂੰ ਲਗਾਤਾਰ ਡੀ-ਹਾਈਡ੍ਰੇਸ਼ਨ ਅਤੇ ਸਿਹਤ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਪੰਜ ਦਿਨਾਂ ਲਈ ਸੂਬੇ ਭਰ ਵਿੱਚ ਯੈਲੋ ਅਲਰਟ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕ
ਐਤਵਾਰ ਨੂੰ ਲੋਕ ਛੁੱਟੀ ਮਨਾਉਣ ਲਈ ਨਿਕਲੇ ਸਨ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਹੋਏ ਮੀਂਹ ਕਾਰਨ ਤਾਪਮਾਨ ਵਿਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਆਮ ਤਾਪਮਾਨ ਵਿਚ ਵੀ ਕਮੀ ਆਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਸੂਬੇ ਵਿਚ ਪੰਜ ਦਿਨਾਂ ਲਈ ਯੈਲੋ ਅਲਰਟ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੋਮਵਾਰ ਨੂੰ ਗੁਰੂ ਨਗਰੀ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਸੁਹਾਵਣਾ ਰਹਿਣ ਦੀ ਪੂਰੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ’ਚ ਹੋਰ ਗਿਰਾਵਟ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਜਦੋਂ ਕਿ ਐਤਵਾਰ ਨੂੰ ਬਾਕੀ ਦਿਨਾਂ ਦੇ ਮੁਕਾਬਲੇ ਘੱਟ ਗਰਮੀ ਸੀ।
ਇਹ ਵੀ ਪੜ੍ਹੋ- ਪਾਵਰਕਾਮ ਨੇ ਬਿਜਲੀ ਚੋਰੀ ਦੇ ਫੜੇ 55 ਕੇਸ, ਵਿਭਾਗ ਨੇ ਲਾਇਆ ਲੱਖਾਂ ਰੁਪਏ ਜੁਰਮਾਨਾ
ਛੁੱਟੀ ਦਾ ਦਿਨ ਹੋਣ ਕਾਰਨ ਲੋਕਾਂ ਨੇ ਇਸ ਦਾ ਫ਼ਾਇਦਾ ਉਠਾਇਆ ਅਤੇ ਘਰਾਂ ਤੋਂ ਬਾਹਰ ਨਿਕਲ ਕੇ ਜਸ਼ਨ ਮਨਾਏ। ਜਿੱਥੇ ਸਵੇਰੇ-ਸ਼ਾਮ ਸ਼ਹਿਰ ਦੇ ਲਗਭਗ ਸਾਰੇ ਪਾਰਕਾਂ ਵਿਚ ਕਾਫੀ ਸਰਗਰਮੀ ਰਹੀ, ਉੱਥੇ ਹੀ ਬੱਚੇ ਘਰਾਂ ਦੇ ਬਾਹਰ ਖੇਡਦੇ ਵੀ ਦੇਖੇ ਗਏ। ਮੌਸਮ ’ਚ ਗਿਰਾਵਟ ਦਾ ਅਸਰ ਸੈਰ-ਸਪਾਟੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਗੁਰੂ ਨਗਰੀ ਵਿਚ ਆਉਣ ਵਾਲੇ ਸੈਲਾਨੀ ਵੀ ਇਸ ਮੌਸਮ ਵਿਚ ਬਹੁਤ ਖੁਸ਼ ਅਤੇ ਉਤਸ਼ਾਹਿਤ ਹਨ। ਪਿਛਲੇ ਦਿਨਾਂ ਦੌਰਾਨ ਸ਼ਹਿਰ ਦੇ ਜ਼ਿਆਦਾਤਰ ਹੋਟਲਾਂ ਦੇ ਕਮਰੇ ਜੋ ਖਾਲੀ ਪਏ ਸਨ, ਹੁਣ ਮੌਸਮ ਵਿਚ ਸੁਧਾਰ ਅਤੇ ਗਰਮੀ ਵਿਚ ਕਮੀ ਆਉਣ ਕਾਰਨ ਹੋਟਲ ਮਾਲਕਾਂ ਦੇ ਚਿਹਰੇ ਵੀ ਖਿੜ ਗਏ ਹਨ। ਕੁੱਲ ਮਿਲਾ ਕੇ ਇਸ ਹਫ਼ਤੇ ਤਾਪਮਾਨ ਵਿਚ ਗਿਰਾਵਟ ਆਵੇਗੀ।
ਇਹ ਵੀ ਪੜ੍ਹੋ- ਪਠਾਨਕੋਟ 'ਚ ਹੋਏ ਪਤੀ-ਪਤਨੀ ਦੇ ਕਤਲ ਮਾਮਲੇ 'ਚ CCTV ਜ਼ਰੀਏ ਹੋਇਆ ਵੱਡਾ ਖ਼ੁਲਾਸਾ, ਨੌਕਰ ਨਿਕਲਿਆ ਕਾਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਕਈ ਦੇਸ਼ਾਂ ਨੇ ਆਪਣੀਆਂ ਯੂਨੀਵਰਸਿਟੀਆਂ ’ਚ ਜਾਂਚ ਦਾ ਦਾਇਰਾ ਵਧਾਇਆ, ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ਕਲਾਂ
NEXT STORY