ਅੰਮ੍ਰਿਤਸਰ (ਦਲਜੀਤ)- ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਡੀ. ਟੀ. ਐੱਫ. ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਕੋਲੋਂ ਸਕੂਲ ਸਮੇਂ ਵਿਚ ਤਬਦੀਲੀ ਦੀ ਮੰਗ ਕੀਤੀ ਗਈ। ਡੀ. ਟੀ. ਐੱਫ. ਦੇ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਵਿਚ ਤਾਪਮਾਨ 42-43 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ ਅਤੇ ਬਹੁਤ ਥਾਈਂ ਬਿਜਲੀ ਦੇ ਕੱਟ ਲਗਣੇ ਵੀ ਚਾਲੂ ਹੋ ਗਏ ਹਨ, ਜਿਸ ਕਾਰਨ ਗਰੀਬ ਘਰਾਂ ਤੋਂ ਸਿੱਖਿਆ ਲੈਣ ਆ ਰਹੇ ਵਿਦਿਆਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਦੋ ਨੌਜਵਾਨਾਂ ਵੱਲੋਂ 7 ਸਾਲਾ ਬੱਚੀ ਅਗਵਾ, ਮਾਂ-ਪਿਓ ਦਾ ਰੋ-ਰੋ ਬੁਰਾ ਹਾਲ
ਕੁਝ ਜ਼ਿਲ੍ਹਿਆਂ ਵਿਚ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਹੈ। ਇਹ ਤੇਜ਼ ਗਰਮੀ ਵਿਦਿਆਰਥੀਆਂ ਲਈ ਖ਼ਤਰਨਾਕ ਹੋ ਸਕਦੀ ਹੈ, ਕਿਉਂਕਿ ਵਿਦਿਆਰਥੀ ਹੀਟਸਟ੍ਰੋਕ ਅਤੇ ਗਰਮੀ ਨਾਲ ਸਬੰਧਤ ਹੋਰ ਬਿਮਾਰੀਆਂ ਲਈ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ।
ਇਹ ਵੀ ਪੜ੍ਹੋ- 40 ਸਾਲ ਫ਼ੌਜੀ ਨੂੰ ਦੇ ਦਿੱਤੀ ਜ਼ਿਆਦਾ ਪੈਨਸ਼ਨ, ਕੱਟਣ ਲੱਗੇ ਤਾਂ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਮੌਸਮ ਵਿਭਾਗ ਵੱਲੋਂ ਵੀ ਸੂਬੇ ਵਿਚ ਗਰਮੀ ਦੀ ਲਹਿਰ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਬਿਜਲੀ ਦੀ ਮੰਗ ਵਧ ਰਹੀ ਹੈ ਅਤੇ ਪਿੰਡਾਂ/ ਸ਼ਹਿਰਾਂ ਵਿਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸਿਹਤ ਦੇ ਖ਼ਤਰਿਆਂ ਤੋਂ ਇਲਾਵਾ, ਗਰਮੀ ਦੀ ਲਹਿਰ ਵਿਦਿਆਰਥੀਆਂ ਲਈ ਧਿਆਨ ਕੇਂਦਰਿਤ ਕਰਨਾ ਅਤੇ ਸਿੱਖਣਾ ਵੀ ਮੁਸ਼ਕਲ ਬਣਾ ਦਿੰਦੀ ਹੈ, ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਕੋਲੋਂ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਦੇ ਮੈਂਬਰਾਂ ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਪੁਰਜ਼ੋਰ ਮੰਗ ਕੀਤੀ ਕਿ ਉਪਰੋਕਤ ਤੱਥਾਂ ਨੂੰ ਵੇਖਦਿਆਂ ਸਕੂਲੀ ਵਿਦਿਆਰਥੀਆਂ ਦੇ ਹਿੱਤ ਵਿਚ ਸਕੂਲੀ ਸਮੇਂ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਦੋ ਨੌਜਵਾਨਾਂ ਵੱਲੋਂ 7 ਸਾਲਾ ਬੱਚੀ ਅਗਵਾ, ਮਾਂ-ਪਿਓ ਦਾ ਰੋ-ਰੋ ਬੁਰਾ ਹਾਲ
NEXT STORY