ਬਟਾਲਾ, (ਸੈਂਡੀ)- ਪਿੰਡ ਨਿੱਕੋਸਰਾਂ ਵਿਖੇ ਭੇਤਭਰੀ ਹਾਲਤ 'ਚ ਇਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਪੁੱਤਰ ਲੱਖਾ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਕੁਲਵਿੰਦਰ ਸਿੰਘ ਨੂੰ ਸਵੇਰੇ 9 ਵਜੇ ਪਿੰਡ ਦਾ ਹੀ ਇਕ ਵਿਅਕਤੀ ਆਪਣੇ ਨਾਲ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਿਆ ਸੀ। 10 ਵਜੇ ਉਕਤ ਵਿਅਕਤੀ ਨੇ ਮੇਰੇ ਭਰਾ ਨੂੰ ਘਰ ਦੇ ਦਰਵਾਜ਼ੇ ਅੱਗੇ ਉਤਾਰ ਦਿੱਤਾ ਅਤੇ ਜਦੋਂ ਅਸੀਂ ਬਾਹਰ ਜਾ ਕੇ ਦੇਖਿਆ ਤਾਂ ਉਸ ਦੀ ਹਾਲਤ ਬਹੁਤ ਖਰਾਬ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾ ਰਹੇ ਸੀ ਕਿ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਉਕਤ ਵਿਅਕਤੀ ਨੇ ਮੇਰੇ ਭਰਾ ਨੂੰ ਕੋਈ ਜ਼ਹਿਰੀਲੀ ਚੀਜ਼ ਖਵਾ ਕੇ ਮਾਰ ਦਿੱਤਾ ਹੈ।
ਕੀ ਕਹਿਣਾ ਹੈ ਪੁਲਸ ਦਾ
ਇਸ ਸੰਬੰਧੀ ਜਦੋਂ ਡੇਰਾ ਬਾਬਾ ਨਾਨਕ ਦੇ ਇੰਸਪੈਕਟਰ ਰੁਪਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਹਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਝੂਠੀ ਗਵਾਹੀ ਦੇਣ ਆਏ ਵਿਅਕਤੀ ਨੂੰ ਕੀਤਾ ਕਾਬੂ
NEXT STORY