ਲੁਧਿਆਣਾ (ਹਿਤੇਸ਼)- ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਲਈ ਨਵੇਂ ਮੰਤਰੀਆਂ ਦੀ ਚੋਣ ਦੀ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ 4 ਵਾਰ ਫੇਰਬਦਲ ਕਰ ਚੁੱਕੀ ਹੈ। ਜਿਥੋਂ ਤੱਕ ਦੂਜੀ ਵਾਰ ਜਿੱਤਣ ਵਾਲੇ 'ਚੋਂ ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ ਨੂੰ ਹੀ ਮੰਤਰੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਦਕਿ ਦੂਜੀ ਵਾਰ ਜਿੱਤਣ ਵਾਲੇ ਵਿਧਾਇਕ ਕੁਲਤਾਰ ਸੰਧਵਾਂ ਨੂੰ ਸਪੀਕਰ ਅਤੇ ਜੈ ਸਿੰਘ ਰੌੜੀ ਨੂੰ ਡਿਪਟੀ ਸਪੀਕਰ ਬਣਾਇਆ ਗਿਆ ਹੈ, ਪਰ ਜਿੱਤਣ ਵਾਲੇ ਕਈ ਵਿਧਾਇਕ ਲੰਮੇ ਸਮੇਂ ਤੋਂ ਮੰਤਰੀ ਬਣਨ ਦੀ ਉਡੀਕ ਕਰ ਰਹੇ ਹਨ। ਇਨ੍ਹਾਂ 'ਚ ਪ੍ਰੋ: ਬ੍ਰਿਜੇਂਦਰ ਕੋਰ, ਸਰਬਜੀਤ ਕੋਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਨੂੰ ਹਟਾ ਕੇ ਇਸ ਵਿਧਾਇਕਾਂ ਨੂੰ ਦਿੱਤਾ ਗਿਆ ਮੌਕਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਫੇਰਬਦਲ ਦੌਰਾਨ ਪਹਿਲੀ ਵਾਰ ਜਿੱਤਣ ਵਾਲੇ ਜ਼ਿਆਦਾਤਰ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਮਾਹੌਲ ਅੱਜ ਦੇਖਣ ਨੂੰ ਮਿਲਿਆ ਜਦੋਂ ਕਿ ਮਹਿੰਦਰ ਭਗਤ, ਹਰਦੀਪ ਸਿੰਘ ਮੁਡੀਆਂ, ਤਰੁਣ ਜੀਤ ਸੌਂਧ, ਰਵਜੋਤ ਸਿੰਘ ਤੇ ਬਰਿੰਦਰ ਕੁਮਾਰ ਗੋਇਲ ਨੂੰ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਨਿਭਾਇਆ ਜਲੰਧਰੀਆਂ ਨਾਲ ਕੀਤਾ ਵਾਅਦਾ, ਮੋਹਿੰਦਰ ਭਗਤ ਬਣੇ ਮੰਤਰੀ, ਜਾਣੋ ਸਿਆਸੀ ਪਿਛੋਕੜ
NEXT STORY