ਸਮਾਣਾ, (ਦਰਦ)- ਸਿਵਲ ਹਸਪਤਾਲ ਦੀ ਟੀਮ, ਜਿਸ 'ਚ ਸਿਹਤ ਸੁਪਰਵਾਈਜ਼ਰ ਧਰਮਪਾਲ, ਸੂਚਨਾ ਸਹਾਇਕ ਹਰਦੀਪ ਸਿੰਘ, ਜਸਪ੍ਰੀਤ ਸਿੰਘ ਅਤੇ ਸੀਤਾ ਰਾਮ ਨੇ ਬੱਸ ਅੱਡੇ ਸਮੇਤ ਜਨਤਕ ਥਾਵਾਂ 'ਤੇ ਸ਼ਰੇਆਮ ਤੰਬਾਕੂ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕਟਦਿਆਂ ਜੁਰਮਾਨਾ ਕੀਤਾ। ਇਸ ਸਬੰਧੀ ਹਸਪਤਾਲ ਦੀ ਟੀਮ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਕੋਈ ਵੀ ਦੁਕਾਨਦਾਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਤੇ ਨਾ ਹੀ ਦੁਕਾਨ ਵਿਚ ਸ਼ਰੇਆਮ ਤੰਬਾਕੂ ਪਦਾਰਥ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਲਈ ਆਪਣੀਆਂ ਦੁਕਾਨਾਂ 'ਚ ਤੰਬਾਕੂ ਪਦਾਰਥਾਂ ਦੀ ਵਰਤੋਂ ਮਨ੍ਹਾ ਹੈ, ਦਾ ਬੋਰਡ ਲਾਉਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਖਾਣ-ਪੀਣ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਾਮਾਨ ਢੱਕ ਕੇ ਰੱਖਣ ਦੀ ਹਦਾਇਤ ਕੀਤੀ।
ਠੱਗੀ ਮਾਰਨ ਵਾਲੇ 2 ਵਿਅਕਤੀ ਨਾਮਜ਼ਦ
NEXT STORY