ਗੁਰਦਾਸਪੁਰ, (ਹਰਮਨ, ਵਿਨੋਦ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ’ਚ ਸਮਾਗਮ ਕਰਵਾਏ ਜਾਣੇ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟਸ ਸਮੇਤ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲੇ ’ਚ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਚੌਕਸੀ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵੀ ਜਗ੍ਹਾ ’ਤੇ ਕ੍ਰਿਸਮਸ ਦੇ ਸਮਾਗਮ ਹੋ ਰਹੇ ਹਨ, ਉਸ ਜਗ੍ਹਾ ’ਤੇ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲੇ ਦੇ ਸਮੂਹ ਉੱਪ ਮੰਡਲ ਮੈਜਿਸਟਰੇਟਸ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ-ਆਪਣੀ ਸਬ-ਡਵੀਜ਼ਨ ’ਚ ਆਪਣੇ ਪੱਧਰ ’ਤੇ ਡਿਊਟੀ ਮੈਜਿਸਟਰੇਟ ਤਾਇਨਾਤ ਕਰਨਗੇ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ
NEXT STORY