ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਦਿਨੋ-ਦਿਨ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤੀ ਵਧਾਉਂਦਿਆਂ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਪੰਜਾਬ ’ਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭੀੜ ਵਾਲੀਆਂ ਥਾਵਾਂ ’ਤੇ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ। ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਾਰੇ ਨਾਗਰਿਕ ਜਲਦ ਤੋਂ ਜਲਦ ਵੈਕਸੀਨ ਦੀ ਦੂਜੀ ਡੋਜ਼ ਜਾਂ ਬੂਸਟਰ ਡੋਜ਼ ਲਗਵਾਉਣ। ਬੀਮਾਰੀ ਦੇ ਲੱਛਣ ਮਹਿਸੂਸ ਹੋਣ ’ਤੇ ਟੈਸਟ ਕਰਵਾਉਣ ਅਤੇ ਕੋਰੋਨਾ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਖਬਰ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’
ਕੋਰੋਨਾ ਤੋਂ ਬਚਾਅ ਲਈ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਮਾਲਜ਼ ’ਚ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਕੋਰੋਨਾ ਦੇ ਕੇਸ ਦੇਸ਼ ਭਰ ’ਚ ਮੁੜ ਵਧਣੇ ਸ਼ੁਰੂ ਹੋ ਗਏ ਹਨ ਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੀ ਕੁਝ ਦਿਨ ਪਹਿਲਾਂ ਦਿੱਲੀ ’ਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ‘ਇਕ ਵਿਧਾਇਕ-ਇਕ ਪੈਨਸ਼ਨ’ ਨਾਲ 5 ਸਾਲਾਂ ’ਚ ਪੰਜਾਬ ਦੇ ਟੈਕਸਦਾਤਾਵਾਂ ਦੇ ਬਚਣਗੇ 100 ਕਰੋੜ ਰੁਪਏ : ‘ਆਪ’
ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਹਮਲਾ, ਕਿਹਾ-ਪੰਜਾਬ ਦੇ ਲੋਕਾਂ ਦਾ ਪੈਸਾ ਝੂਠੇ ਪ੍ਰਚਾਰ ’ਤੇ ਕਰ ਰਹੀ ਬਰਬਾਦ
NEXT STORY