ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਨੇ ਹਸਪਤਾਲਾਂ ਨੂੰ ਫਿਰ ਤੋਂ ਤਿਆਰ ਰਹਿਣ ਨੂੰ ਕਿਹਾ ਹੈ। ਇਸ ਸਬੰਧ ’ਚ ਆਯੋਜਿਤ ਮੀਟਿੰਗ ’ਚ ਨਿੱਜੀ ਹਸਪਤਾਲ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਉਹ ਕੋਵਿਡ-9 ਦੀ ਦੂਜੀ ਲਹਿਰ ਦੇ ਦੌਰਾਨ ਰਿਜ਼ਰਵ ਕੀਤੇ ਗਏ ਬਿਸਤਰਿਆਂ ਤੋਂ ਜ਼ਿਆਦਾ ਬਿਸਤਰੇ ਰਿਜ਼ਰਵ ਰੱਖਣ ਤਾਂ ਕਿ ਸੰਭਾਵਿਤ ਲਹਿਰ ਦੌਰਾਨ ਕਿਸੇ ਤਰ੍ਹਾਂ ਦੀ ਕਮੀ ਨਾ ਆਵੇ। ਭਾਵੇਂ ਕਿ ਸੂਬਾ ਸਰਕਾਰ ਵੱਲੋਂ ਇਸ ਦੇ ਲਈ ਵਿਆਪਕ ਪ੍ਰੋਗਰਾਮ ਲਾਗੂ ਕਰਨ ਨੂੰ ਕਿਹਾ ਗਿਆ ਹੈ ਪਰ ਜ਼ਿਆਦਾਤਰ ਬੋਝ ਨਿੱਜੀ ਹਸਪਤਾਲਾਂ ’ਤੇ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਕਈ ਨਿੱਜੀ ਹਸਪਤਾਲ ਪ੍ਰਮੁੱਖਾਂ ਦਾ ਕਹਿਣਾ ਹੈ ਕਿ ਸਰਕਾਰ ਕੋਲ ਸਾਧਨ ਸੀਮਿਤ ਹਨ, ਲਿਹਾਜਾ ਨਿੱਜੀ ਹਸਪਤਾਲਾਂ ਨੂੰ ਪੁਚਕਾਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਨਸੂਨ ਨੇ ਵਿਗਾੜੀ ਖੇਡ, LS ਇੰਡਸਟਰੀ ’ਤੇ ਪਾਵਰ ਕੱਟ ਨਾਲ ਹਜ਼ਾਰਾਂ ਕਰੋੜ ਦਾ ਉਤਪਾਦਨ ਰੁਕਿਆ
ਜਲੰਧਰ ਦੇ ਮਰੀਜ਼ ਦੀ ਮੌਤ, 23 ਪਾਜ਼ੇਟਿਵ, ਪਾਜ਼ੇਟਿਵਿਟੀ ਰੇਟ 0.16
ਜ਼ਿਲੇ ’ਚ ਚੱਲ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਜਲੰਧਰ ਦੇ 41 ਸਾਲਾ ਮਰੀਜ਼ ਦੀ ਮੌਤ ਹੋ ਗਈ। ਉਪਰੋਕਤ ਮਰੀਜ਼ ਦਯਾਨੰਦ ਹਸਪਤਾਲ ’ਚ ਦਾਖ਼ਲ ਸੀ। ਇਸ ਤੋਂ ਇਲਾਵਾ 24 ਘੰਟਿਆਂ ’ਚ ਕੋਰੋਨਾ ਨਾਲ 23 ਮਰੀਜ਼ ਪਾਜ਼ੇਟਿਵ ਹੋ ਕੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 15 ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 8 ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਕਿਰਨ ਆਹੂਵਾਲੀਆ ਨੇ ਦੱਸਿਆ ਕਿ ਲੋਕਾਂ ਨੂੰ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਵਿਚ ਟੀਮਾਂ ਭੇਜੀਆਂ ਜਾ ਰਹੀਆਂ। ਉਨ੍ਹਾਂ ਨੇ ਦੱਸਿਆ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 87,100 ਹੋ ਗਈ ਹੈ। ਇਨ੍ਹਾਂ ਵਿਚ 2087 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਕੋਂ ਇਲਾਵਾ 11514 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ, ਜੋ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਪਾਜ਼ੇਟਿਵ ਆਏ ਹਨ। ਇਨ੍ਹਾਂ ’ਚੋਂ 1043 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਮਰੀਜ਼ਾਂ ’ਚੋਂ 84,836 ਮਰੀਜ਼ ਠੀਕ ਹੋ ਚੁੱਕੇ ਹਨ। ਵਰਤਮਾਨ ਸਮੇਂ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 177 ਰਹਿ ਗਈ ਹੈ। ਸਿਵਲ ਸਰਜਨ ਅਨੁਸਾਰ ਜ਼ਿਲੇ ’ਚ ਪਾਜ਼ੇਟਿਵਿਟੀ ਰੇਟ ਸੂਬੇ ਵਿਚ ਸਭ ਤੋਂ ਘੱਟ ਹੈ, ਜੋ 0.16 ਫੀਸਦੀ ਆਈ ਹੈ।
ਇਹ ਵੀ ਪੜ੍ਹੋ : ਸਹੀ ਜਾਂਚ ਲਈ ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਸਮੇਤ ਬਾਦਲਾਂ ਦਾ ਨਾਰਕੋ ਟੈਸਟ ਵੀ ਜਰੂਰੀ : ‘ਆਪ’
10064 ਸੈਂਪਲ ਜਾਂਚ ਲਈ ਭੇਜੇ
ਜ਼ਿਲੇ ’ਚ 10064 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ ਸਿਹਤ ਵਿਭਾਗ ਵੱਲੋਂ 9404, ਜਦਕਿ 660 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਜ਼ ਵੱਲੋਂ ਲਏ ਗਏ ਹਨ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਆਪਕ ਸੈਂਪÇਲਿੰਗ ਦਾ ਕਾਰਜ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ।
200 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ
ਸਿਹਤ ਵਿਭਾਗ ਵੱਲੋਂ ਸਕ੍ਰੀਨਿੰਗ ਉਪਰੰਤ 200 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਹੈ। ਵਰਤਮਾਨ ਸਮੇਂ ਵਿਚ 12729 ਮਰੀਜ਼ ਹੋਮ ਕੁਆਰੰਟਾਈਨ ਹਨ, ਜਦਕਿ ਹੋਮ ਆਈਸੋਲੇਸ਼ਨ ’ਚ 133 ਮਰੀਜ਼ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : ਨੌਜਵਾਨ ਨੂੰ ਅਗਵਾ ਕਰਨ ਮਗਰੋਂ ਉਤਾਰਿਆ ਮੌਤ ਦੇ ਘਾਟ, ਲਾਸ਼ ਨੂੰ ਸੁੱਟਿਆ ਨਹਿਰ ’ਚ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਹੋਈ ਮੌਤ
NEXT STORY