ਗੁਰਦਾਸਪੁਰ(ਵਿਨੋਦ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ, ਰਿਜਨਲ ਟਰਾਂਸਪੋਰਟ ਅਥਾਰਿਟੀ, ਗੁਰਦਾਸਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸਕੈਂਡਰੀ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਸਿਵਲ ਰਿੱਟ ਪਟੀਸ਼ਨ 6907 ਆਫ 2009 ਤਹਿਤ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਸੇਫ ਸਕੂਲ ਵਾਹਨ ਸਕੀਮ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਾਲਿਸੀ ਤਹਿਤ ਸਕੂਲੀ ਬੱਸਾਂ ਵਿੱਚ ਫੁੱਟ ਸਟੈਪ ਦੀ ਉਚਾਰੀ 220 ਮਿ.ਮੀ ਤੋਂ ਜ਼ਿਆਦਾ ਨਹੀਂ ਹੋ ਸਕਦੀ। ਸੀ.ਸੀ.ਟੀ.ਵੀ ਦੀ ਫੁਟੇਜ 60 ਦਿਨ ਤੱਕ ਸੰਭਾਲ ਕੇ ਰੱਖਣੀ ਜ਼ਰੂਰੀ ਹੈ। ਸਕੂਲ ਬੱਸ ਡਰਾਈਵਰ ਨੇ ਨੀਲੇ ਫਿੱਕੇ ਰੰਗ ਦੀ ਕਮੀਜ਼ ਅਤੇ ਕਾਲੇ ਰੰਗ ਦੇ ਬੂਟ ਪਾਏ ਹੋਣ, ਡਰਾਈਵਰ ਦੀ ਕਮੀਜ਼ ਤੇ ਨਾਮ ਵਾਲੀ ਆਈ.ਡੀ ਪਲੇਟ ਲੱਗੀ ਹੋਵੇ। ਇਸ ਤੋਂ ਇਲਾਵਾ ਡਰਾਈਵਰ ਕੋਲ ਸਾਰੇ ਬੱਚਿਆਂ ਦੇ ਨਾਮ, ਪਤਾ, ਕਲਾਸ ਅਤੇ ਬਲੱਡ ਗਰੁੱਪ ਵਾਲੀ ਲਿਸਟ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਦਾਦਾ-ਦਾਦੀ ਨਾਲ ਜਾ ਰਹੇ ਚਾਰ ਸਾਲਾ ਬੱਚੇ ਦੀ ਦਰਦਨਾਕ ਮੌਤ, ਬੁਲੇਟ ਹੇਠ ਆਉਣ ਕਾਰਣ ਵਾਪਰਿਆ ਭਾਣਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਬਿਠਾਏ ਜਾਣ, ਸਕੂਲ ਬੱਸ ਵਿੱਚ ਅੱਗ ਬਝਾਉਣ ਵਾਲਾ ਯੰਤਰ ਚਾਲੂ ਹਾਲਤ ਵਿੱਚ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਸ ਨੂੰ ਸੁਨਹਿਰੀ ਪੀਲਾ ਰੰਗ ਜ਼ਰੂਰ ਕੀਤਾ ਹੋਵੇ ਇੱਕ ਐਮਰਜੈਂਸੀ ਤਾਕੀ ਅੱਗੇ ਅਤੇ ਇੱਕ ਪਿੱਛੇ ਜ਼ਰੂਰ ਹੋਵੇ। ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਦਾ ਨਾਮ ਲਿਖਿਆ ਹੋਣ ਜ਼ਰੂਰੀ ਹੈ। ਸਕੂਲ ਬੱਸ ਡਰਾਈਵਰ ਕੋਲ 4 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਸੀਟ ਹੇਠਾਂ ਰੈਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਸ ਵਿੱਚ ਫ਼ਸਟ ਏਡ ਬਾਕਸ ਹੋਣਾ ਲਾਜ਼ਮੀ ਹੈ। ਸਕੂਲ ਬੱਸ ਦੀਆਂ ਖਿੜਕੀਆਂ ਦੇ ਲਾਕ ਠੀਕ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਕੂਲ ਬੱਸ ਵਿੱਚ ਜੀ.ਪੀ.ਐੱਸ ਸਿਸਟਮ ਲੱਗਾ ਹੋਣਾ ਜ਼ਰੂਰੀ ਹੈ ਅਤੇ ਬੱਸ ਵਿੱਚ ਸਪੀਡ ਗਵਰਨਰ ਵੀ ਲਾਜ਼ਮੀ ਲੱਗਿਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਦੀ ਚੈਕਿੰਗ ਦੌਰਾਨ ਚੈਕਿੰਗ ਟੀਮ ਦੇ ਧਿਆਨ ਵਿੱਚ ਆਇਆ ਹੈ ਕਿ ਸਪੀਡ ਗਵਰਨਰ ਬੱਸ ਵਿੱਚ ਲੱਗਾ ਹੁੰਦਾ ਹੈ ਪਰ ਕੰਮ ਨਹੀਂ ਕਰਦਾ ਇਸ ਲਈ ਹਰ ਸਕੂਲ ਵਾਹਨ ਵਿੱਚ ਸਪੀਡ ਗਵਰਨਰ ਚਾਲੂ ਹਾਲਤ ਵਿੱਚ ਹੋਣਾ ਲਾਜ਼ਮੀ ਹੈ। ਸਕੂਲ ਬੱਸ ਦੇ ਬਾਹਰ ਗ੍ਰਿੱਲ ਲੱਗੀ ਹੋਣੀ ਚਾਹੀਦੀ ਹੈ ਅਤੇ ਸਕੂਲ ਬੱਸ ਵਿੱਚ ਲੇਡੀਜ਼ ਕੰਡਕਟਰ ਹੋਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਸੇਫ਼ ਸਕੂਲ ਵਾਹਨ ਸਕੀਮ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਸਕੂਲ/ਮੈਨੇਜਮੈਂਟ ਕਮੇਟੀ ਜਾਂ ਸਕੂਲ ਮੁਖੀ ਸੇਫ ਸਕੂਲ ਵਾਹਨ ਸਕੀਮ ਦੀ ਪਾਲਣਾ ਨਹੀਂ ਕਰਦਾ ਤਾਂ ਸਕੂਲ ਮੁਖੀ ਅਤੇ ਡਰਾਈਵਰ ਤੇ ਨਿਯਮਾਂ ਨੂੰ ਨਾ ਮੰਨਣ 'ਤੇ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਉੱਪਰ ਇਹ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਸਕੂਲਾਂ ਮੁਖੀਆਂ ਉੱਪਰ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਵੈਕਸੀਨੇਸ਼ਨ ਲਈ ਖ਼ਾਸ ਅਪੀਲ
NEXT STORY