ਜ਼ੀਰਾ (ਅਕਾਲੀਆਵਾਲਾ) – ਪਿਛਲੇ ਕਈ ਸਾਲਾਂ ਤੋਂ ਲੜਕੀਆਂ ਨੂੰ ਸਵੈ ਰੁਜ਼ਗਾਰ ਨਾਲ ਜੋੜਨ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਈ ਸਿਲਾਈ ਸੈਂਟਰ ਚਲਾਏ ਜਾ ਰਹੇ ਹਨ। ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦਸਵਾਂ ਸਿਲਾਈ ਸੈਂਟਰ ਮਾਤਾ ਦੇਵੀ ਦਵਾਰ ਮੰਦਰ ਜ਼ੀਰਾ ਵਿਖੇ ਖੋਲਿਆ ਗਿਆ। ਇਸ ਦਾ ਸ਼ੁਭ ਆਰੰਭ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ। ਇਸ ਮੌਕੇ ਜਥੇਦਾਰ ਜ਼ੀਰਾ ਨੇ ਸੰਬੌਧਨ ਦੌਰਾਨ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਦਾ ਬਹੁਤ ਵੱਡਾ ਉਪਰਾਲਾ ਹੈ, ਜੋ ਲੜਕੀਆਂ ਨੂੰ ਮੁਫ਼ਤ ਸਿਲਾਈ ਦੀ ਸਿਖਿਆ ਦੇ ਕੇ ਉਨ੍ਹਾਂ ਨੂੰ ਸਵੈ ਰੁਜ਼ਗਾਰ ਨਾਲ ਜੋੜ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂ ਪ੍ਰਧਾਨ ਗੁਰਪ੍ਰੀਤ ਸਿੰਘ ਜੱਜ ਨੇ ਇਸ ਸੈਂਟਰ ਦੇ ਲਈ ਵਿਸ਼ੇਸ ਸਹਾਇਤਾ ਦਿੱਤੀ। ਸੰਸਥਾਂ ਵਲੋਂ ਇਸ ਮੌਕੇ ਜਥੇਦਾਰ ਜ਼ੀਰਾ ਅਤੇ ਪ੍ਰਧਾਨ ਜੱਜ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਜੱਜ,ਸੁਖਦੇਵ ਸਿੰਘ ਬਿੱਟੂ ਵਿੱਜ ਮੀਤ ਪ੍ਰਧਾਨ, ਸਤਿੰਦਰ ਸਚਦੇਵਾ ਚੇਅਰਮੈਨ, ਪ੍ਰਧਾਨ ਨਰਿੰਦਰ ਸਿੰਘ, ਬੂਟਾ ਸਿੰਘ ਸੱਦਾ ਸਿੰਘ ਵਾਲਾ ਆਦਿ ਹਾਜ਼ਰ ਸਨ।
ਮੁਲਾਜ਼ਮ ਆਗੂਆਂ ਖਿਲਾਫ ਦਰਜ ਕੀਤਾ ਪਰਚਾ ਵਾਪਸ ਲਿਆ ਜਾਵੇ - ਜਮਹੂਰੀ ਅਧਿਕਾਰ ਸਭਾ
NEXT STORY