ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਨੀਵਾਰ ਨੂੰ ਪਈ ਸੰਘਣੀ ਧੁੰਦ ਕਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਦੇ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਜੀਜੇ-ਸਾਲੇ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- ਜਦੋਂ ਸੜਕਾਂ 'ਤੇ ਆਪ ਉਤਰੇ 'ਯਮਰਾਜ'... ਲੋਕਾਂ ਨੂੰ ਸਿਖਾਇਆ ਜ਼ਿੰਦਗੀ ਦਾ ਇਹ ਅਹਿਮ ਸਬਕ
ਜਾਣਕਾਰੀ ਅਨੁਸਾਰ ਪਿੰਡ ਮਰਾੜ ਕਲਾਂ ਵਾਸੀ ਤਰਸੇਮ ਕੁਮਾਰ ਆਪਣੇ ਜੀਜੇ ਵਿਜੈ ਕੁਮਾਰ ਨੂੰ ਉਸ ਦੇ ਪਿੰਡ ਹਰੀਕੇ ਕਲਾਂ ਛੱਡਣ ਜਾ ਰਿਹਾ ਸੀ। ਪਿੰਡ ਹਰੀਕੇ ਕਲਾਂ ਲਿੰਕ ਰੋਡ ’ਤੇ ਸੰਘਣੀ ਧੁੰਦ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਇਸ ਦੌਰਾਨ ਕਾਰ ਅਚਾਨਕ ਬੇਕਾਬੂ ਹੋ ਕੇ ਇਕ ਰੁੱਖ ਨਾਲ ਜਾ ਟਕਰਾਈ ਤੇ ਖੇਤਾਂ ’ਚ ਉਤਰ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਹੀ ਉੱਡ ਗਏ ਤੇ ਦੋਵੇਂ ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ 'ਚ ਨਸ਼ਾ ਤਸਕਰਾਂ ਦਾ ਕੀਤਾ ਜਾਵੇਗਾ Bycott, ਨਹੀਂ ਮਿਲੇਗੀ ਕੋਈ ਵੀ ਮਦਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਦਾ ਵੱਡਾ ਬਿਆਨ
NEXT STORY