ਆਦਮਪੁਰ (ਦਿਲਬਾਗੀ, ਚਾਂਦ) : ਆਦਮਪੁਰ ਦੇ ਨਜ਼ਦੀਕੀ ਪਿੰਡ ਡਰੋਲੀ ਕਲਾਂ ਵਿਖੇ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਉਰਫ ਬਾਜਾ ਵਾਸੀ ਡਮੁੰਡਾ ਦੀ ਗੋਲੀਆਂ ਲੱਗਣ ਕਾਰਣ ਮੌਕੇ 'ਤੇ ਹੀ ਮੌਤ ਹੋ ਗਈ ਹੈ। ਵਾਰਦਾਤ ਬਾਰੇ ਪਤਾ ਲੱਗਾ ਹੈ ਕਿ ਮਨਪ੍ਰੀਤ ਉਰਫ ਗੰਗੂ ਵਾਸੀ ਡਰੌਲੀ ਕਲਾਂ ਨੇ ਇਸ ਉੱਪਰ 5 ਤੋਂ ਵੱਧ ਫਾਇਰ ਕੀਤੇ। ਦੱਸਣਯੋਗ ਹੈ ਕਿ ਦੋਵਾਂ 'ਤੇ ਹੀ ਪਹਿਲਾਂ ਵੀ ਅਪਰਾਧਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਦੁਖਦ ਘਟਨਾ, ਵਿਦੇਸ਼ ਗਏ ਦੋ ਮੁੰਡਿਆਂ ਦੀ ਮੌਤ, ਇਕ ਨੇ ਅਮਰੀਕਾ ਤੇ ਦੂਜੇ ਨੇ ਇੰਗਲੈਂਡ 'ਚ ਤੋੜਿਆ ਦਮ
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਦੇ ਪਿੱਛੇ ਦੇ ਕਾਰਣਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮੁਤਾਬਕ ਵਾਰਦਾਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ ਹੜਕੰਪ
NEXT STORY