ਮੰਡੀ ਗੋਬਿੰਦਗੜ੍ਹ (ਬਿਪਨ): ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਦੇਰ ਸ਼ਾਮ ਇਕ ਸਕ੍ਰੈਪ ਗੋਦਾਮ ਵਿਚ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਗੋਦਾਮ ਦੇ ਮਾਲਕ ਦੀ ਮੌਤ ਹੋ ਗਈ, ਜਦਕਿ ਇਕ ਮਹਿਲਾ ਸਮੇਤ ਤਿੰਨ ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਗੋਦਾਮ ਵਿਚ ਇਕ ਪੁਰਾਣੇ ਕੰਟੇਨਰ ਨੂੰ ਕੱਟਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਕੰਟੇਨਰ ਦੇ ਅੰਦਰ ਗੈਸ ਜਮ੍ਹਾਂ ਹੋਣ ਕਾਰਨ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ ਤੇ ਵੇਖਦੇ ਹੀ ਵੇਖਦੇ ਅੱਗ ਲੱਗ ਗਈ। ਹਾਦਸੇ ਵਿਚ ਗੋਦਾਮ ਮਾਲਕ ਦੀ ਜਾਨ ਚਲੀ ਗਈ ਤੇ ਤਿੰਨ ਮਜ਼ਦੂਰ ਗੰਭੀਰ ਰੂਪ ਨਾਲ ਝੁਲਸ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਤੇ ਸਖ਼ਤ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ।
ਉੱਥੇ ਹੀ, ਫ਼ਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਸਬੰਧਤ ਗੋਦਾਮ ਨੇੜੇ ਫ਼ਾਇਰ ਐੱਨ.ਓ.ਸੀ. ਨਹੀਂ ਸੀ। ਇਸ ਸਬੰਧੀ ਜਾਂਚ ਕੀਤੀ ਜਾਵੇਗੀ ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
NEXT STORY