ਚੰਡੀਗੜ੍ਹ- ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਤੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਸਦਮੇ 'ਚ ਹਨ । ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਟਵੀਟ ਰਾਹੀਂ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਇਹ ਇਕ ਵੱਡੀ ਸਾਜ਼ਿਸ਼ ਹੋ ਸਕਦੀ ਹੈ ਜਿਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।
ਇਹ ਵੀ ਪੜ੍ਹੋ- ਭਾਰਤ ਸਰਕਾਰ ਬੇਅਦਬੀਆਂ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਏਜੰਸੀਆਂ ਦਾ ਪਰਦਾਫਾਸ਼ ਕਰੇ : ਗਿਆਨੀ ਹਰਪ੍ਰੀਤ ਸਿੰਘ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਟਵੀਟ ਰਾਹੀਂ ਦੁੱਖ ਪ੍ਰਗਟ ਕੀਤਾ। ਆਪਣੇ ਟਵੀਟ 'ਚ ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਤੇ ਆਪਣਾ ਮਿਹਰ ਭਰਿਆ ਹੱਥ ਰੱਖੇ ਤੇ ਸਰਬੱਤ ਦਾ ਭਲਾ ਮੰਨਣ ਵਾਲੀ ਏ ਕੌਮ ਚੜ੍ਹਦੀ ਕਲਾ ਚ ਰਹੇ ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਬੇਅਦਬੀ ਦੀ ਘਿਨੌਣੀ ਘਟਨਾ ਦੀ ਤਹਿ ਤਕ 24 ਘੰਟਿਆਂ ’ਚ ਪਹੁੰਚੇ ਪੰਜਾਬ ਸਰਕਾਰ : ਹਰਸਿਮਰਤ ਬਾਦਲ
NEXT STORY