ਚੰਡੀਗੜ੍ਹ- ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੀ ਘਟਨਾ ਪਿੱਛੋਂ ਸਿਆਸਤ ਵੀ ਗਰਮਾ ਗਈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਭਾਜਪਾ ਵਿਧਾਇਕ 'ਤੇ ਇਸ ਹਮਲੇ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਇਸ ਘਟਨਾ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੀ ਪ੍ਰਤੀਕਿਰਿਆ ਆਈ ਹੈ ਉਨ੍ਹਾਂ ਨੇ ਵੀ ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਮਲੋਟ 'ਚ ਹੋਏ ਹਿੰਸਕ ਹਮਲੇ ਨੂੰ ਸ਼ਰਮਨਾਕ ਹਰਕਤ ਕਹਿ ਕੇ ਨਿਖੇਧੀ ਕੀਤੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ 'ਚ ਨਾਕਾਮ ਸਾਬਿਤ ਹੋਈ ਹੈ।
ਇਹ ਵੀ ਪੜ੍ਹੋ:- ਵੱਡੀ ਖ਼ਬਰ: ਮਲੋਟ ’ਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਕਿਸਾਨਾਂ ਵਲੋਂ ਕੁੱਟਮਾਰ, ਪਾੜੇ ਕੱਪੜੇ
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਆਗੂਆਂ ਦੇ ਸਤਕਾਰ ਦੀ ਰਾਖੀ ਕਰਨ 'ਚ ਅਸਫਲ ਸਾਬਿਤ ਹੋਈ ਸੂਬਾ ਪੁਲਸ ਦੀ ਜ਼ਿੰਮੇਵਾਰੀ ਯਕੀਨੀ ਕਰਨ ਲਈ ਇਸ ਨਿੰਦਣਯੋਗ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੀ ਅਸੀਂ ਪੁਰਜ਼ੋਰ ਮੰਗ ਕਰਦੇ ਹਾਂ।
ਦੱਸਣਯੋਗ ਹੈ ਕਿ ਭਾਜਪਾ ਆਗੂਆਂ ਨੇ ਸੂਬੇ 'ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਪਿੱਛੋਂ ਸਰਕਾਰ ਦੀ ਖਾਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰੈਸ ਕਾਨਫਰੰਸਾਂ ਕੀਤੀਆਂ, ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ:- ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 2820 ਨਵੇਂ ਮਾਮਲੇ ਆਏ ਸਾਹਮਣੇ, 46 ਦੀ ਮੌਤ
ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ ਸ਼ਿਕਾਰ ਹੋ ਗਏ।ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਦਿੱਤੇ।
ਕੋਰੋਨਾ ਦੇ ਪ੍ਰਕੋਪ ਨੂੰ ਧਿਆਨ 'ਚ ਰੱਖਦਿਆਂ ਮੰਡੀਆਂ 'ਚ ਭੀੜ ਨਾ ਕੀਤੀ ਜਾਵੇ: ਸਿੰਗਲਾ
NEXT STORY