ਪਠਾਨਕੋਟ, (ਸ਼ਾਰਦਾ)- ਪਠਾਨਕੋਟ ਦੇ ਪਟੇਲ ਚੌਕ ਅਤੇ ਸ਼ੈਲੀ ਰੋਡ 'ਤੇ ਸਥਿਤ 2 ਨਿੱਜੀ ਹਸਪਤਾਲਾਂ ਅਤੇ ਇਕ ਕਾਰੋਬਾਰੀ ਦੇ ਘਰ 'ਤੇ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ। ਇਸ ਦੌਰਾਨ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਕਈ ਘੰਟਿਆਂ ਤੱਕ ਦਸਤਾਵੇਜ਼ ਖੰਗਾਲਣ ਦੇ ਨਾਲ ਹੀ ਹਸਪਤਾਲ ਸੰਚਾਲਕ ਤੋਂ ਵੀ ਪੁੱਛਗਿੱਛ ਕੀਤੀ ਤੇ ਅਧਿਕਾਰੀਆਂ ਨੇ ਆਮਦਨ ਖਰਚ ਨਾਲ ਸਬੰਧਤ ਕਈ ਦਸਤਾਵੇਜ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਖ਼ਬਰ ਲਿਖੇ ਜਾਣ ਤੱਕ ਵਿਭਾਗ ਦੀ ਟੀਮ ਵੱਲੋਂ ਦੋਵੇਂ ਹਸਪਤਾਲਾਂ ਦੇ ਕੰਪਲੈਕਸਾਂ ਵਿਚ ਜਾਂਚ ਜਾਰੀ ਸੀ।
ਆਈ. ਟੀ. ਓ. ਸੁਰੇਸ਼ ਕੁਮਾਰ ਅਤੇ ਸੁਮਿਤ ਕੁਮਾਰ ਦੀ ਅਗਵਾਈ ਹੇਠ ਗਠਿਤ ਵੱਖ-ਵੱਖ ਟੀਮਾਂ ਸਵੇਰੇ ਹੀ ਹਸਪਤਾਲ ਕੰਪਲੈਕਸਾਂ ਵਿਚ ਪੁੱਜ ਗਈਆਂ ਸਨ ਅਤੇ ਜਾਣਕਾਰੀ ਲਾਉਣ ਲੱਗ ਪਈਆਂ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਪਰ ਇਨਕਮ ਟੈਕਸ ਵਿਭਾਗ ਦੀ ਕਾਰਵਾਈ ਦੀ ਖ਼ਬਰ ਅੱਗ ਵਾਂਗ ਫੈਲ ਗਈ।
ਦੋਵੇਂ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਲਣ ਲਈ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਰੋਕਿਆ ਗਿਆ ਤੇ ਨਾ ਹੀ ਕਿਸੇ ਨੂੰ ਅੰਦਰ ਆਉਣ ਦਿੱਤਾ ਅਤੇ ਨਾ ਹੀ ਹਸਪਤਾਲ ਦੇ ਮੁਲਾਜ਼ਮਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ। ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਕਮਿਸ਼ਨਰ ਐੱਸ. ਐੱਸ. ਨੇਗੀ ਨੇ ਦੱਸਿਆ ਕਿ ਵਿਭਾਗ ਵੱਲੋਂ ਦੋ ਹਸਪਤਾਲਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਰਹੀ ਹੈ ਅਤੇ ਦਸਤਾਵੇਜ਼ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਜਾਂਚਣ ਤੋਂ ਬਾਅਦ ਜੋ ਤੱਥ ਨਿਕਲ ਕੇ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨਾਜਾਇਜ਼ ਮਾਈਨਿੰਗ ਖਿਲਾਫ ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ
NEXT STORY