ਲੁਧਿਆਣਾ (ਸੇਠੀ)- ਇਨਕਮ ਟੈਕਸ ਵਿਭਾਗ ਨੇ ਮਹਾਨਗਰ ਲੁਧਿਆਣਾ ’ਚ ਈਸਟਮੈਨ ਗਰੁੱਪ ਨਾਲ ਸਬੰਧਤ 2 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਚੰਡੀਗੜ੍ਹ ਸਥਿਤ ਆਮਦਨ ਕਰ ਵਿਭਾਗ ਦੀ ਟੀਮ ਦੀ ਅਗਵਾਈ ਹੇਠ ਕੀਤੀ ਗਈ ਹੈ। ਵਿਭਾਗੀ ਅਧਿਕਾਰੀਆਂ ਅਨੁਸਾਰ ਲੁਧਿਆਣਾ ਦੇ ਨਾਲ-ਨਾਲ ਚੰਡੀਗੜ੍ਹ ਅਤੇ ਗੁਰੂਗ੍ਰਾਮ ਵਿਚ ਵੀ ਸਾਂਝੇ ਤੌਰ ’ਤੇ ਛਾਪੇਮਾਰੀ ਕੀਤੀ ਗਈ ਹੈ।
ਸੂਤਰਾਂ ਮੁਤਾਬਕ ਤਿੰਨਾਂ ਸ਼ਹਿਰਾਂ ਵਿਚ ਲੱਗਭਗ 30 ਤੋਂ 35 ਥਾਵਾਂ ’ਤੇ ਇਕੋ ਸਮੇਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਲੁਧਿਆਣਾ ਵਿਚ ਸਬੰਧਤ ਵਿਅਕਤੀਆਂ ਦੀਆਂ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸੰਭਾਵੀ ਟੈਕਸ ਚੋਰੀ ਅਤੇ ਵਿੱਤੀ ਬੇਨਿਯਮੀਆਂ ਦੇ ਸੰਦਰਭ ਵਿਚ ਕੀਤੀ ਗਈ ਹੈ। ਸਰਚ ਦੌਰਾਨ ਟੀਮ ਵੱਲੋਂ ਖਾਤਿਆਂ, ਜਾਇਦਾਦ ਨਾਲ ਜੁੜੇ ਦਸਤਾਵੇਜ਼ਾਂ, ਲੈਣ-ਦੇਣ ਦੇ ਰਿਕਾਰਡ ਅਤੇ ਹੋਰ ਮਹੱਤਵਪੂਰਨ ਕਾਗਜ਼ਾਂ ਦੀ ਪੜਤਾਲ ਕੀਤੀ ਗਈ। ਡਿਜੀਟਲ ਡਾਟਾ ਅਤੇ ਬੈਂਕਿੰਗ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ।
ਹੁਣ ਪਾਕਿਸਤਾਨ 'ਚ ਹੀ ਰਹੇਗੀ ਸਰਬਜੀਤ ਕੌਰ ! ਰਿਹਾਈ ਤੋਂ ਬਾਅਦ ਆਇਆ ਪਹਿਲਾ ਬਿਆਨ... (ਵੀਡੀਓ)
NEXT STORY