ਚੰਡੀਗੜ੍ਹ (ਨੀਰਜ) : ਸ਼ਹਿਰ ਦੇ ਸੈਕਟਰ-8 'ਚ ਮਸ਼ਹੂਰ 'ਗੋਪਾਲ ਸਵੀਟਸ' 'ਚ ਬੁੱਧਵਾਰ ਨੂੰ ਆਮਦਨ ਟੈਕਸ ਵਿਭਾਗ ਦੀ ਟੀਮ ਸਰਵੇ ਕਰਨ ਲਈ ਪੁੱਜੀ। ਜਾਣਕਾਰੀ ਮੁਤਾਬਕ ਆਮਦਨ ਟੈਕਸ ਵਿਭਾਗ ਦੇ ਅਧਿਕਾਰੀਆਂ ਵਲੋਂ ਦੀਵਾਲੀ 'ਤੇ ਮਠਿਆਈ ਅਤੇ ਹੋਰ ਸਮਾਨ ਦੀ ਵਿਕਰੀ ਸਬੰਧੀ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਇਸ ਰਿਕਾਰਡ 'ਚ ਕੁਝ ਗੜਬੜੀ ਪਾਈ ਜਾਂਦੀ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਵਿਭਾਗ ਵਲੋਂ ਕੀਤੀ ਜਾਵੇਗੀ। ਟੀਮ ਵਲੋਂ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ 'ਗੋਪਾਲ ਸਵੀਟਸ' ਦੀਆਂ ਦੁਕਾਨਾਂ 'ਚ ਸਰਵੇ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਆਉਣ ਵਾਲੇ ਦਿਨਾਂ 'ਚ ਵੱਡੇ ਕਾਰੋਬਾਰੀਆਂ ਦੀਆਂ ਦੁਕਾਨਾਂ 'ਤੇ ਵੀ ਆਮਦਨ ੈਟੈਕਸ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਸਰਵੇ ਕੀਤਾ ਜਾ ਸਕਦਾ ਹੈ।
ਆਂਗਣਵਾੜੀ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ
NEXT STORY