ਤਰਨਤਾਰਨ, (ਵਾਲੀਆ)- ਸ਼ਹਿਰ 'ਚ ਵਧ ਰਹੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਟ੍ਰੈਫਿਕ ਇੰਚਾਰਜ ਕਿਰਪਾਲ ਸਿੰਘ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਏ. ਐੱਸ. ਆਈ. ਸਤਨਾਮ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਚੌਕ ਬਾਠ ਵਿਖੇ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਅਤੇ ਵਾਹਨਾਂ ਚਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੇ ਵਾਹਨਾਂ ਕਾਗਜ਼ਾਤ ਮੁਕੰਮਲ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।
ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
NEXT STORY