ਹੁਸ਼ਿਆਰਪੁਰ, (ਘੁੰਮਣ)- ਜ਼ਿਲੇ ਵਿਚ ਅੱਜ ਕੋਰੋਨਾ ਵਾਇਰਸ ਦੇ 2 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਕੱੁਲ ਗਿਣਤੀ 169 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ 438 ਸੈਂਪਲਾਂ ਦੀ ਹਾਸਲ ਹੋਈ ਰਿਪੋਰਟ ਵਿਚ 2 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 51 ਸਾਲ ਦਾ ਇਕ ਵਿਅਕਤੀ ਸਿਹਤ ਕੇਂਦਰ ਪਾਲਦੀ ਦੇ ਪਿੰਡ ਰਾਮਪੁਰ ਦਾ ਹੈ। ਜਦਕਿ ਦੂਸਰੀ ਮਰੀਜ਼ ਸਿਹਤ ਕੇਂਦਰ ਹਾਰਟਾ ਬਡਲਾ ਦੇ ਪਿੰਡ ਬਡਿਆਲ ਦੀ 62 ਸਾਲ ਦੀ ਔਰਤ ਸ਼ਾਮਲ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ 11,447 ਸੈਂਪਲਾਂ ਵਿਚੋਂ 10,571 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ ਵਿਭਾਗ ਨੂੰ 690 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਲੇ ਵਿਚ ਹੁਣ ਤੱਕ 27 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਵਿਚ 151 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ 13 ਐਕਟਿਵ ਕੇਸ ਹਨ।
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ’ਚੋਂ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਨਾਉਣ, ਸੈਨੀਟਾਈਜ਼ਰ ਦਾ ਵੀ ਵਾਰ-ਵਾਰ ਇਸਤੇਮਾਲ ਕੀਤਾ ਜਾਵੇ ਅਤੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾਵੇ। ਸਰਕਾਰੀ ਨਿਯਮਾਂ ਦੀ ਪਾਲਣਾ ਕਰਕੇ ਹੀ ਕੋਰੋਨਾ ਦੀ ਅੱਗੇ ਵਧਦੀ ਚੇਨ ਨੂੰ ਤੋਡ਼ਿਆ ਜਾ ਸਕਦਾ ਹੈ।
ਕਿਸਾਨਾਂ ਨੂੰ ਸਾਜ਼ਿਸ਼ ਤਹਿਤ ਠੱਗਣ ਦਾ ਯਤਨ ਕਰ ਰਹੀ ਹੈ ਕੇਂਦਰ ਸਰਕਾਰ : ਜਾਖੜ
NEXT STORY