ਹੁਸ਼ਿਆਰਪੁਰ (ਘੁੰਮਣ)-ਡੇਂਗੂ ਦੇ ਟ੍ਰਾਂਸਮਿਸ਼ਨ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮਾਣਯੋਗ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ’ਚ ਲਗਾਤਾਰ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਰਬਨ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਨਸ਼ਟ ਕਰਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਸ਼ਹਿਰ ਹੁਸ਼ਿਆਰਪੁਰ ਦੀਆਂ ਟੀਮਾਂ ਵੱਲੋਂ 1755 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 83 ਘਰਾਂ ’ਚ ਡੇਂਗੂ ਫੈਲਾਉਣ ਵਾਲੇ ਏਡੀਜ਼ ਮੱਛਰ ਦਾ ਲਾਰਵਾ ਪਾਇਆ ਗਿਆ। ਲਾਰਵਾ ਮਿਲਣ ਵਾਲੀਆਂ ਥਾਵਾਂ ’ਤੇ ਤੁਰੰਤ ਲੋੜ ਮੁਤਾਬਕ ਲਾਰਵੀਸਾਈਡ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ ਘਰਾਂ ’ਚ ਵੱਖ-ਵੱਖ ਕਿਸਮ ਦੇ ਬਰਤਨਾਂ, ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਫਰਿੱਜ ਦੀਆਂ ਟਰੇਆਂ, ਪਸ਼ੂਆਂ ਲਈ ਰੱਖੇ ਪਾਣੀ ਦੇ ਬਰਤਨਾਂ ਅਤੇ ਹੋਰ ਥਾਵਾਂ ’ਤੇ ਇਕੱਠੇ ਹੋਏ ਪਾਣੀ ਨੂੰ ਸਿਹਤ ਟੀਮਾਂ ਵੱਲੋਂ ਖਾਲੀ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
ਇਸ ਮੁਹਿੰਮ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਨਾਲ-ਨਾਲ ਨਰਸਿੰਗ ਵਿਦਿਆਰਥੀਆਂ ਦੀ ਵੀ ਸਮੇਂ-ਸਮੇਂ ’ਤੇ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਨਰਸਿੰਗ ਵਿਦਿਆਰਥੀਆਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਮੱਛਰ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਪਛਾਣ, ਪਾਣੀ ਦੀ ਨਿਕਾਸੀ ਅਤੇ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਨੇ ਡੇਂਗੂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਡੇਂਗੂ ਦੇ 21 ਕੇਸ ਅਤੇ ਚਿਕਨਗੁਨੀਆ ਦੇ 2 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਲੋੜ ਹੈ ਅਤੇ ਬੁਖਾਰ ਜਾਂ ਡੇਂਗੂ ਨਾਲ ਸਬੰਧਤ ਲੱਛਣ ਹੋਣ ’ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਟ੍ਰਾਂਸਮਿਸ਼ਨ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਲਾਰਵਾ ਸਰਵੇ, ਲਾਰਵਾ ਨਸ਼ਟ ਕਰਨ, ਲਾਰਵੀਸਾਈਡ ਦਾ ਛਿੜਕਾਅ, ਫੋਗਿੰਗ, ਘਰ-ਘਰ ਜਾਗਰੂਕਤਾ ਅਤੇ ਸਿਹਤ ਸਿੱਖਿਆ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਰੋਜ਼ਾਨਾ ਫੀਲਡ ’ਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਜਿੱਥੇ ਵੀ ਮੱਛਰ ਦੀ ਪੈਦਾਵਾਰ ਦਾ ਸਰੋਤ ਮਿਲਦਾ ਹੈ, ਉਸ ਨੂੰ ਤੁਰੰਤ ਖ਼ਤਮ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਪੰਫਲੈਟ ਵੀ ਵੰਡੇ ਗਏ ਅਤੇ ਘਰ-ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
NEXT STORY