ਫਰੀਦਕੋਟ(ਹਾਲੀ)-ਕੇਸ਼ਵ ਹਿੰਗੋਨੀਆ ਵਧੀਕ ਜ਼ਿਲਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲੇ ਦੀ ਹਦੂਦ ਅੰਦਰ ਪਤੰਗਾਂ ਲਈ ਵਰਤਣ ਵਾਲੀ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ, ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਕੋਈ ਵੀ ਵਿਅਕਤੀ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਫ਼ਿਰੋਜ਼ਪੁਰ ਕੋਲੋਂ ਲਿਖਤੀ ਪ੍ਰਵਾਨਗੀ ਲਏ ਬਿਨਾਂ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਗੈਰ ਬੋਰਵੈੱਲ/ਟਿਊਬਵੈੱਲ ਦੀ ਖੁਦਾਈ/ਮੁਰੰਮਤ ਲਈ ਟੋਏ ਨਹੀਂ ਪੁੱਟੇਗਾ ਅਤੇ ਜ਼ਿਲਾ ਫਰੀਦਕੋਟ ਅੰਦਰ ਦੋਪਹੀਆ ਵ੍ਹੀਕਲਾਂ ਪਿੱਛੇ ਤੀਹਰੀ ਸਵਾਰੀ ਸਿਵਾਏ (ਔਰਤਾਂ ਅਤੇ ਬੱਚੇ) ਬਿਠਾਉਣ, ਬਿਨਾਂ ਨੰਬਰ ਪਲੇਟ ਦੇ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵ੍ਹੀਕਲਾਂ (ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵ੍ਹੀਕਲਾਂ ਦੇ ਸਿਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਪੈਦਾ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਬੈਂਕ ਦੇ ਅੰਦਰ ਆਮ ਆਦਮੀ ਦੇ ਮੋਬਾਇਲ ਵਰਤਣ 'ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੁਲਸ, ਹੋਮ ਗਾਰਡ, ਸੀ. ਆਰ. ਪੀ. ਐੱਫ. ਜਾਂ ਸਰਕਾਰੀ ਡਿਊਟੀ ਕਰ ਰਹੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਸ਼੍ਰੀ ਹਿੰਗੋਨੀਆ ਵੱਲੋਂ ਹੋਰ ਜਾਰੀ ਹੁਕਮਾਂ ਰਾਹੀਂ ਜ਼ਿਲੇ ਦੀ ਹਦੂਦ ਅੰਦਰ ਹੁੱਕਾ-ਬਾਰਾਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜ਼ਿਲੇ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਥਾਵਾਂ 'ਤੇ ਹੁੱਕਾ ਪੀਣ 'ਤੇ ਪੂਰਨ ਮਨਾਹੀ ਹੋਵੇਗੀ।
ਇਸ ਤੋਂ ਇਲਾਵਾ ਆਟੋ ਰਿਕਸ਼ਾ ਵਿਚ ਸਮਰੱਥਾ ਤੋਂ ਵੱਧ ਸਕੂਲੀ ਬੱਚਿਆਂ ਨੂੰ ਬਿਠਾਣ 'ਤੇ, ਗਲੀ, ਮੁਹੱਲੇ, ਚੌਕਾਂ, ਘਰਾਂ ਅਤੇ ਦੁਕਾਨਾਂ ਦੇ ਬਾਹਰ ਕੂੜਾ ਕਰਕਟ ਸੁੱਟਣ ਅਤੇ ਕਿਸੇ ਵੀ ਰੈਸਟੋਰੈਂਟ, ਢਾਬੇ, ਚਾਹ ਦੀਆਂ ਦੁਕਾਨਾਂ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨਾਂ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ, ਕਿਸੇ ਵੀ ਵਿਅਕਤੀ ਵੱਲੋਂ ਪੰਛੀਆਂ ਨੂੰ ਨਾਜਾਇਜ਼ ਤੌਰ 'ਤੇ ਕਠੋਰ ਹਾਲਤ ਵਿਚ ਪਿੰਜਰੇ ਵਿਚ ਬੰਦ ਰੱਖਣ ਅਤੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ (ਡਰੇਨਜ਼) ਫ਼ਰੀਦਕੋਟ ਅਤੇ ਕਾਰਜਕਾਰੀ ਇੰਜੀਨੀਅਰ, ਨਹਿਰ ਮੰਡਲ ਫ਼ਰੀਦਕੋਟ ਕੋਲੋਂ ਲਿਖਤੀ ਪ੍ਰਵਾਨਗੀ ਲਏ ਬਗੈਰ ਅਤੇ ਉਨ੍ਹਾਂ ਦੀ ਦੇਖ-ਰੇਖ ਬਗੈਰ ਨਹਿਰਾਂ ਅਤੇ ਡਰੇਨਾਂ ਦੀ ਪਟੜੀ ਨੂੰ ਨਹੀਂ ਤੋੜੇਗਾ ਅਤੇ ਨਾ ਹੀ ਇਨ੍ਹਾਂ ਤੋਂ ਮਿੱਟੀ ਪੁੱਟੇਗਾ। ਇਹ ਹੁਕਮ 21 ਸਤੰਬਰ 2017 ਤੱਕ ਲਾਗੂ ਰਹਿਣਗੇ। ਉਲੰਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਿਗਮ ਦੇ ਵਾਰਡ 49 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ
NEXT STORY