ਨਵੀਂ ਦਿੱਲੀ - ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਜ਼ਿਲ੍ਹਾ ਸਿਰਮੌਰ ਅਤੇ ਮੰਡੀ ਦੇ ਕੁਝ ਖੇਤਰ ਹਾਈ ਰਿਸਕ ਜ਼ੋਨ ਵਿੱਚ ਰੱਖੇ ਗਏ ਹਨ। ਇਸ ਤੋਂ ਇਲਾਵਾ 5 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਸਤੰਬਰ ਤੋਂ ਮੌਸਮ ਸਾਫ਼ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਸੁਨੀਤਾ ਵਿਲੀਅਮਜ਼ ਦੇ ਬਿਨਾਂ ਪੁਲਾੜ ਤੋਂ ਮੁੜ ਆਇਆ 'ਸਟਾਰਲਾਈਨਰ', ਜਾਣੋ ਕੀ ਰਹੀ ਵਜ੍ਹਾ
ਜੰਮੂ-ਕਸ਼ਮੀਰ 'ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਹੁਣ ਸੀਮਤ ਰਹਿ ਗਈ ਹੈ। ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਵਾਯੂਮੰਡਲ 'ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਹਥਿਆਰਾਂ ਦੇ ਜ਼ੋਰ ’ਤੇ 11 ਔਰਤਾਂ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ ਰਾਹਤ, ਸਰਕਾਰ ਨੇ ਸ਼ਰਤਾਂ ਨਾਲ ਦਿੱਤੀ ਪੈਰੋਲ
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਡੰਕੀ ਲਾ ਅਮਰੀਕਾ ਜਾਂਦੇ ਫੜ੍ਹੇ ਗਏ 130 ਭਾਰਤੀ, ਕਰ 'ਤੇ ਡਿਪੋਰਟ
ਪੰਜਾਬ ਵਿੱਚ ਇਸ ਸੀਜ਼ਨ ਵਿੱਚ ਕਮਜ਼ੋਰ ਮਾਨਸੂਨ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੋਇਆ ਹੈ। ਆਮ ਨਾਲੋਂ 23 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਸੂਬੇ ਵਿੱਚ 388.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 298.7 ਮਿਲੀਮੀਟਰ ਮੀਂਹ ਹੀ ਪਿਆ ਹੈ। ਹੁਣ ਮਾਨਸੂਨ ਵੀ ਕਮਜ਼ੋਰ ਪੈ ਗਿਆ ਹੈ ਅਤੇ ਉਮੀਦ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਹੀਂ ਪਵੇਗਾ।
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਘੱਟ ਬਾਰਿਸ਼ ਦਾ ਅਸਰ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮਾਂ ਭਾਖੜਾ, ਪੌਂਗ ਅਤੇ ਥੀਨ 'ਤੇ ਪੈ ਰਿਹਾ ਹੈ। ਸਤਲੁਜ ਦਰਿਆ 'ਤੇ ਭਾਖੜਾ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 27 ਫੀਸਦੀ ਖਾਲੀ ਹੈ। ਬਿਆਸ ਦਰਿਆ 'ਤੇ ਪੌਂਗ ਡੈਮ ਆਪਣੀ ਸਮਰੱਥਾ ਤੋਂ 34 ਫੀਸਦੀ ਖਾਲੀ ਹੈ। ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਆਪਣੀ ਪੂਰੀ ਸਮਰੱਥਾ ਤੋਂ 50 ਫੀਸਦੀ ਖਾਲੀ ਹੈ। ਸਾਲ 2025 ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਨੂੰ ਸਿੰਚਾਈ ਅਤੇ ਬਿਜਲੀ ਸਪਲਾਈ ਨੂੰ ਲੈ ਕੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਚਾਹ ਦੀ ਚੁਸਕੀ ਹੋਵੇਗੀ ਮਹਿੰਗੀ! ਦੇਸ਼ ਦੇ ਵੱਡੇ ਬ੍ਰਾਂਡਸ ਵਧਾ ਰਹੇ ਮੁੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਦਾ ਸਸਕਾਰ ਹੁੰਦਿਆਂ ਹੀ ਪਤਨੀ ਨੇ ਦਿਖਾ 'ਤਾ ਅਸਲੀ ਰੰਗ, ਪੂਰਾ ਪਿੰਡ ਰਹਿ ਗਿਆ ਹੈਰਾਨ
NEXT STORY