ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾ ਗਾਗਾ ਦੇ ਪਿੰਡ ਹੋਤੀਪੁਰ, ਅੰਨਦਾਨਾ, ਸ਼ਾਹਪੁਰਥੇੜੀ, ਚਾਦੂੰ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁਜਰਾਂ, ਹਾਂਡਾ, ਕੁਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ, ਮੂਨਕ ਆਦਿ ਲਈ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸ਼ਨ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਬਜ਼ੁਰਗ ਅਤੇ ਬੱਚੇ ਦਰਿਆ ਦੇ ਨੇੜੇ ਨਾ ਜਾਣ ਅਤੇ ਨਾ ਹੀ ਆਪਣੇ ਪਸ਼ੂਆਂ ਨੂੰ ਦਰਿਆ ਨੇੜੇ ਲੈ ਕੇ ਜਾਣ। ਕਿਹਾ ਗਿਆ ਕਿ ਘੱਗਰ ਦਰਿਆ 'ਚ ਇਸ ਵੇਲੇ ਪਾਣੀ ਦਾ ਪੱਧਰ 748.7 ਫੁੱਟ ਹੈ, ਜੋ ਕਿ ਖਤਰੇ ਦੇ ਨਿਸ਼ਾਨ 748 ਫੁੱਟ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਘੱਗਰ ਦਰਿਆ ਵਿੱਚ 753 ਫੁੱਟ 'ਤੇ ਪਾੜ ਪਏ ਸਨ।
ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਰੇਨੇਜ ਵਿਭਾਗ ਨਾਲ 87250-29785 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 'ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹੜ੍ਹਾਂ ਵਿਚਾਲੇ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੈ ਵੱਡਾ ਐਲਾਨ
NEXT STORY