ਜਲੰਧਰ (ਸੁਧੀਰ)– ਪੰਜਾਬ ਵਿਚ ਅੱਤਵਾਦੀ ਹਮਲੇ ਦੇ ਅਲਰਟ ਨੂੰ ਲੈ ਕੇ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਡੀ. ਸੀ. ਪੀ. ਸਕਿਓਰਿਟੀ ਨਰੇਸ਼ ਡੋਗਰਾ ਨਾਲ ਸ਼ਹਿਰ ਵਿਚ ਇਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਹਾਈਵੇਅ ਵੱਲ ਨਿਕਲੇ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਡੀ. ਜੀ. ਪੀ. ਦੇ ਹੁਕਮਾਂ ਮੁਤਾਬਕ ਸ਼ਹਿਰ ਵਿਚ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ ਅਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਅਤੇ ਉਥੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਲੋਕਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਸ਼ਹਿਰ ਵਿਚ ਦਾਖ਼ਲ ਹੋਣ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਨਾਕਾਬੰਦੀ ਵਿਸ਼ੇਸ਼ ਤੌਰ ’ਤੇ ਕਰਵਾਈ ਗਈ ਹੈ। ਮੁਲਾਜ਼ਮਾਂ ਨੂੰ ਨਾਕਿਆਂ ’ਤੇ ਬੈਰੀਕੇਡਜ਼ ਦੇ ਨਾਲ ਅਤੇ ਕੁਝ ਮੁਲਾਜ਼ਮਾਂ ਨੂੰ ਬੈਰੀਕੇਡਜ਼ ਤੋਂ ਥੋੜ੍ਹਾ ਦੂਰ ਤਾਇਨਾਤ ਕਰਨ ਲਈ ਕਿਹਾ ਹੈ ਤਾਂ ਕਿ ਜੇਕਰ ਕੋਈ ਨਾਕਾ ਤੋੜ ਕੇ ਭੱਜੇ ਤਾਂ ਉਸ ਨੂੰ ਮੌਕੇ ’ਤੇ ਹੀ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ ਦੇ ਸ਼ਖ਼ਸ ਦੀ ਮੂਸੇਵਾਲਾ ਨੂੰ ਅਨੋਖੀ ਸ਼ਰਧਾਂਜਲੀ, ਐਂਬੂਲੈਂਸ ’ਤੇ ਤਸਵੀਰਾਂ ਲਗਾ ਮਰੀਜ਼ਾਂ ਨੂੰ ਦਿੱਤੀ ਇਹ ਸਹੂਲਤ
ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦਾ ਦੌਰਾ ਕਰਕੇ ਡੀ. ਸੀ. ਪੀ. ਸਕਿਓਰਿਟੀ ਨਰੇਸ਼ ਡੋਗਰਾ ਨੂੰ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੀ. ਸੀ. ਆਰ. ਮੁਲਾਜ਼ਮਾਂ ਨੂੰ ਵੀ 24 ਘੰਟੇ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖ ਕੇ ਉਨ੍ਹਾਂ ਦੀ ਨਕੇਲ ਕੱਸਣ ਲਈ ਕਿਹਾ।
ਸੀ. ਪੀ. ਸੰਧੂ ਨੇ ਦੱਸਿਆ ਕਿ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਅਤੇ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਆਨ ਦਿ ਸਪਾਟ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਨਾਕਿਆਂ ’ਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਮੁਲਾਜ਼ਮਾਂ ਨੂੰ ਸਾਫ ਚਿਤਾਵਨੀ ਦਿੱਤੀ ਕਿ ਨਾਕਿਆਂ ਦੀ ਸਰਪ੍ਰਾਈਜ਼ ਚੈਕਿੰਗ ਲਈ ਮੈਂ ਖ਼ੁਦ ਰੋਜ਼ਾਨਾ ਦੇਰ ਰਾਤ ਫੀਲਡ ਵਿਚ ਰਹਿ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਿਹਾ ਹਾਂ। ਜੇਕਰ ਡਿਊਟੀ ਦੌਰਾਨ ਕੋਈ ਮੁਲਾਜ਼ਮ ਢਿੱਲੀ ਕਾਰਗੁਜ਼ਾਰੀ ਕਰਦਾ ਫੜਿਆ ਗਿਆ ਤਾਂ ਸਿੱਧਾ ਲਾਈਨ ਹਾਜ਼ਰ ਕਰਾਂਗਾ।
ਇਹ ਵੀ ਪੜ੍ਹੋ: ਦਸੂਹਾ 'ਚ ਦਿਨ ਚੜ੍ਹਦੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
7 ਲੱਖ ਕਰਜ਼ਾ, ਨਰਮੇ 'ਤੇ ਚਿੱਟੇ ਮੱਛਰ ਦਾ ਹਮਲਾ ਤੇ ਹੁਣ ਲੰਪੀ ਸਕਿਨ, ਦੁਖੀ ਕਿਸਾਨ ਨੇ ਅੱਕ ਕੇ ਕੀਤੀ ਖ਼ੁਦਕੁਸ਼ੀ
NEXT STORY