ਜਲੰਧਰ (ਨਰਿੰਦਰ ਮੋਹਨ) : ਪੰਜਾਬ ਸਰਕਾਰ ਨੇ ਨਵ-ਨਿਯੁਕਤ 710 ਪਟਵਾਰੀਆਂ ਦਾ ਵਿੱਤੀ ਭੱਤਾ 5000 ਤੋਂ ਵਧਾ ਕੇ 18,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਅਜਿਹਾ ਭਰੋਸਾ ਇਨ੍ਹਾਂ ਪਟਵਾਰੀਆਂ ਨੂੰ ਦਿੱਤਾ ਸੀ। ਪੰਜਾਬ ਸਰਕਾਰ ਦੇ ਮਾਲੀਆ ਤੇ ਮੁੜ ਵਸੇਬਾ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਘੱਟ ਰਾਸ਼ੀ ਟ੍ਰੇਨਿੰਗ ਦੌਰਾਨ ਹੀ ਦਿੱਤੀ ਜਾਣੀ ਸੀ, ਜੋ ਹੁਣ ਤਬਦੀਲ ਹੋ ਕੇ ਸੋਧੇ ਰੂਪ ’ਚ ਪਟਵਾਰੀਆਂ ਨੂੰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਬੀਤੀ 8 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 710 ਪਟਵਾਰੀਆਂ ਨੂੰ ਨਿਯੁਕਤੀ-ਪੱਤਰ ਦਿੰਦੇ ਹੋਏ ਕੁਝ ਐਲਾਨ ਕੀਤੇ ਸਨ, ਜਿਨ੍ਹਾਂ ’ਚ ਇਕ ਐਲਾਨ ਪਟਵਾਰੀਆਂ ਦੇ ਮਹੀਨਾਵਾਰ ਵਿੱਤੀ ਭੱਤੇ ਨੂੰ 5000 ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕਰਨ ਦਾ ਵੀ ਸੀ। ਪਟਵਾਰੀਆਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਸੀ।
ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸ਼ੇਰ ਦੀ ਸ਼ੇਰਨੀ' : ਜਲੰਧਰ ਦੇ SHO ਨਾਲ ਚਰਚਾ 'ਚ ਰੀਲ ਬਣਾਉਂਦੀ ਇਹ ਸ਼ੇਰਨੀ, ਦੇਖੋ ਤਸਵੀਰਾਂ
NEXT STORY