ਜਲੰਧਰ (ਸੋਨੂੰ)— 15 ਅਗਸਤ ਯਾਨੀ ਅੱਜ ਪੂਰੇ ਦੇਸ਼ ਭਰ 'ਚ 72ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕਾਂਗਰਸੀ ਆਗੂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅੱਗੇ ਵਧ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਪੁਲਸ ਅਧਿਕਾਰੀਆਂ ਦੇ ਨਾਲ ਕਈ ਲੋਕ ਮੌਜੂਦ ਸੀ।

ਜ਼ਿਕਰਯੋਗ ਹੈ ਕਿ 15 ਅਗਸਤ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕਰਦੇ ਹੋਏ 850 ਪੁਲਸ ਮੁਲਾਜ਼ਮਾਂ ਦੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਆਲੇ-ਦੁਆਲੇ ਸਮੇਤ ਕਈ ਸਥਾਨਾਂ 'ਤੇ ਕਮਿਸ਼ਨਰੇਟ ਪੁਲਸ ਨੇ ਚੋਰ, ਲੁਟੇਰਿਆਂ ਤੇ ਸ਼ੱਕੀ ਲੋਕਾਂ 'ਤੇ ਨਜ਼ਰ ਰੱਖਣ ਲਈ ਗੁਪਤ ਸਥਾਨਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
NEXT STORY