ਅੰਮ੍ਰਿਤਸਰ (ਨੀਰਜ) - ਕੋਰੋਨਾ ਮਹਾਮਾਰੀ ਦੇ ਸ਼ੁਰੂਆਤ ਮਾਰਚ 2020 ਮਹੀਨੇ ’ਚ 40 ਕੋਰੋਨਾ ਮ੍ਰਿਤਕਾਂ ਦਾ ਸੰਸਕਾਰ ਕਰਨ ਵਾਲੇ ਪਟਵਾਰੀ ਕਰਤਾਰ ਸਿੰਘ ਨੂੰ ਇਕ ਵਾਰ ਫਿਰ ਤੋਂ ਪ੍ਰਸ਼ਾਸਨ ਨੇ ਨਜ਼ਰਅੰਦਾਜ਼ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਕਰਤਾਰ ਸਿੰਘ ਨੇ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਸਮੇਤ ਨਗਰ ਨਿਗਮ ਦੇ ਐਕਸੀਅਨ ਜਸਵਿੰਦਰ ਸਿੰਘ ਦਾ ਵੀ ਸੰਸਕਾਰ ਕੀਤਾ ਸੀ। ਇਹ ਉਹ ਦੌਰ ਸੀ ਜਦੋਂ ਕੋਰੋਨਾ ਦੀ ਇੰਨ੍ਹੀ ਦਹਿਸ਼ਤ ਸੀ ਕਿ ਲੋਕ ਆਪਣੇ ਰਿਸ਼ਤੇਦਾਰਾਂ ਦਾ ਸੰਸਕਾਰ ਤੱਕ ਨਹੀਂ ਕਰ ਰਹੇ ਸਨ ਪਰ ਪਟਵਾਰੀ ਕਰਤਾਰ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੋਰੋਨਾ ਮ੍ਰਿਤਕਾਂ ਦਾ ਸੰਸਕਾਰ ਕੀਤਾ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ
ਦੱਸ ਦੇਈਏ ਕਿ ਜਿਸ ਤਰ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਪਟਵਾਰੀ ਕਰਤਾਰ ਸਿੰਘ ਦੀਆਂ ਸੇਵਾਵਾਂ ਨੂੰ ਨਜ਼ਰਅੰਦਾਜ ਕਰ ਰਿਹਾ ਹੈ, ਉਹ ਇਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰ ਰਿਹਾ ਹੈ। ਦਿ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਵੀ ਪਟਵਾਰੀ ਕਰਤਾਰ ਸਿੰਘ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰ ’ਤੇ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਸੀ ਪਰ ਯੂਨੀਅਨ ਦੀ ਅਪੀਲ ਨੂੰ ਵੀ ਪ੍ਰਸ਼ਾਸਨ ਨੇ ਨਜ਼ਰਅੰਦਾਜ਼ ਕਰ ਦਿੱਤਾ। ਆਜ਼ਾਦੀ ਦਿਵਸ ਸਮਾਗਮ ’ਚ ਮਿਲਣ ਵਾਲੇ ਸਟੇਟ ਐਵਾਰਡ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਦੇ ਕੁਝ ਹੋਰ ਕਰਮਚਾਰੀ ਸੰਗਠਨਾਂ ਨੇ ਵੀ ਪ੍ਰਸ਼ਾਸਨ ’ਤੇ ਦੋਸ਼ ਲਾਏ ਹਨ ਕਿ ਕੁਝ ਅਜਿਹੇ ਸਿਫਾਰਸ਼ੀ ਲੋਕਾਂ ਨੂੰ ਸਟੇਟ ਐਵਾਰਡ ਦਿੱਤੇ ਜਾ ਰਹੇ ਹੈ ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਕੋਈ ਹਿੰਮਤੀ ਕੰਮ ਨਹੀਂ ਕੀਤਾ ।
ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ
ਕਰਤਾਰਪੁਰ ਵਿਖੇ ਪ੍ਰਵਾਸੀ ਮਜ਼ਦੂਰ ਦਾ ਕੀਤਾ ਬੇਰਹਿਮੀ ਨਾਲ ਕਤਲ
NEXT STORY