ਬਠਿੰਡਾ (ਕੁਨਾਲ ਬਾਂਸਲ) - ਦੇਸ਼ ਭਰ ਵਿੱਚ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਹਾੜੇ ਦੇ ਇਸ ਮੌਕੇ ’ਤੇ ਬਠਿੰਡਾ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਝੰਡਾ ਲਹਿਰਾਉਣ ਦੀ ਰਮਸ ਅਦਾ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸਲਾਮੀ ਲਈ। ਅਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਵਿੱਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਵੱਡੀ ਸਹੁਲਤ ਦਿੱਤੀ ਹੈ। ਉਨ੍ਹਾਂ ਬੋਲਦਿਆਂ ਹੋਇਆ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸ਼ੈਸਨ ਦੌਰਾਨ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ਇਸ ਕਾਰਜਕਾਲ ਦੌਰਾਨ ਪੰਜਾਬ ਵਿੱਚ ਖ਼ਰਚੇ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ 22 ਸਾਲਾਂ ਬਾਅਦ ਉਹ ਦਿਨ ਆ ਗਿਆ ਹੈ ਕਿ ਜਦੋਂ ਪੰਜਾਬ ਦਾ ਬਜਟ ਹਰਿਆਣਾ ਦੇ ਮੁਕਾਬਲੇ ਹਜ਼ਾਰਾਂ ਕਰੋੜ ਰੁਪਏ ਖ਼ਰਚ ਨਹੀਂ ਕਰੇਗਾ, ਜਦੋਂਕਿ ਪੰਜਾਬ ਸਰਕਾਰ ਪੂੰਜੀ ’ਤੇ 14000 ਕਰੋੜ ਖ਼ਰਚ ਕਰੇਗੀ।
ਪਿੰਡ ਝੋਕ ਹਰੀ ਹਰ ਪੰਪ ’ਤੇ ਦਿਨ ਦਿਹਾੜੇ ਲੁੱਟ ਦੀ ਵਾਰਦਾਤ, ਲੁੱਟੇ 30 ਹਜ਼ਾਰ ਰੁਪਏ
NEXT STORY