ਪਟਿਆਲਾ (ਬਲਜਿੰਦਰ) : 15 ਅਗਸਤ ਦੇ ਪ੍ਰੋਗਰਾਮ ਦੌਰਾਨ ਪਟਿਆਲਾ ਦੇ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਸਮਾਗਮ ਦੌਰਾਨ ਕੁਸ਼ਤੀ ਹਾਲ ਦੀ ਡਾਊਨ ਸੀਲਿੰਗ ਡਿੱਗ ਗਈ। ਇਸ ਕਾਰਨ ਕੁਝ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਸੰਸਥਾ ਵੱਲੋਂ ਆਜ਼ਾਦੀ ਦਿਹਾੜੇ ਦੇ ਚੱਲਦੇ ਪ੍ਰੋਗਰਾਮ ਆਯੋਜਤ ਕੀਤਾ ਗਿਆ ਸੀ, ਜਿਸ ਵਿਚ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਣਾ ਸੀ। ਇਸ ਦੌਰਾਨ ਹਾਲ ਦੀ ਸੀਲਿੰਗ ਦਾ ਇਕ ਵੱਡਾ ਹਿੱਸਾ ਟੁੱਟ ਕੇ ਹੇਠਾਂ ਲੋਕਾਂ ਉਪਰ ਡਿੱਗ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਹਾਦਸੇ ਵਿਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਸਮਾਗਮ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪੂਰੇ ਹਾਲ ਨੂੰ ਖਾਲ੍ਹੀ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਸੰਸਥਾ ਦਾ ਕੋਈ ਵੀ ਅਧਿਕਾਰੀ ਜਾਂ ਖਿਡਾਰੀ ਮੀਡੀਆ ਸਾਹਮਣਏ ਆਉਣ ਨੂੰ ਤਿਆਰ ਨਹੀਂ ਸੀ।
ਇਹ ਵੀ ਪੜ੍ਹੋ : ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
NEXT STORY