ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਹਾੜਾ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਨ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤ ਤੱਕ ਸਕੂਲਾਂ ਵਿੱਚ ਆਨਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਣਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਨਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫ਼ਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।
ਨਵਜੋਤ ਸਿੱਧੂ ਦੀ ਕੈਪਟਨ ਨੂੰ ਚਿੱਠੀ, ਕਿਹਾ-ਤਾਜਪੋਸ਼ੀ ਸਮਾਗਮ ’ਚ ਪਹੁੰਚ ਦਿਓ ਆਪਣਾ ਆਸ਼ੀਰਵਾਦ
NEXT STORY