ਅੰਮ੍ਰਿਤਸਰ (ਬਿਊਰੋ) - ਅੱਜ ਪੂਰੇ ਦੇਸ਼ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿਖੇ ਗੁਰੂ ਨਾਨਕ ਸਟੇਡੀਅਮ 'ਚ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਰੇਡ ਤੋਂ ਸਲਾਮੀ ਲਈ। ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਹੋ ਰਹੇ ਸਮਾਗਮ ਦੇ ਮੱਦੇਨਜ਼ਰ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - 75ਵੇਂ ਆਜ਼ਾਦੀ ਦਿਹਾੜੇ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ
ਆਜ਼ਾਦੀ ਦਿਹਾੜੇ ਦੇ ਇਸ ਮੌਕੇ ਡੀ.ਜੀ.ਪੀ. ਦਿਨਕਰ ਗੁਪਤਾ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ 45 ਦੇ ਕਰੀਬ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਅਤੇ ਕੁਝ ਲੋਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਆਜ਼ਾਦੀ ਦਿਹਾੜੇ ਦੇ ਮੌਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਕੋਵਿਡ ਕਾਰਨ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਇਆ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਰੋਜ਼ਾਨਾ 60,000 ਟੈਸਟ ਕਰਨ ਦੇ ਹੁਕਮ
ਆਜ਼ਾਦੀ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਨੇ ਕਿਹਾ ਕਿ 75 ਸਾਲ ਜ਼ਿੰਦਗੀ 'ਚ ਅਹਿਮ ਸਥਾਨ ਰੱਖਦੇ ਹਨ। ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਯਾਦ ਰੱਖ ਸਕੀਏ। ਕੈਪਟਨ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਪੰਜਾਬ ਵਿੱਚ ਯਾਦਗਾਰ ਬਣੇਗੀ।
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿੱਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਇਕ ਸੌ ਪੱਚੀ ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡ੍ਰੋਨ ਨਾਲ ਕਦੇ ਹਥਿਆਰ ਅਤੇ ਕਦੇ ਚਿੱਟਾ ਭੇਜ ਰਹੇ ਹਨ ਪਰ ਪੁਲਸ ਪੰਜਾਬ 'ਚ ਕਿਸੇ ਤਰ੍ਹਾਂ ਦੀ ਕੋਈ ਗੜਬੜ ਨਹੀਂ ਹੋਣ ਦੇਵੇਗੀ। ਪੰਜਾਬ 'ਚ ਅਮਨ ਸ਼ਾਂਤੀ ਰਹੇਗੀ ਤਾਂ ਪੂਰੇ ਦੇਸ਼ 'ਚ ਸ਼ਾਂਤੀ ਰਹੇਗੀ।
ਕੈਪਟਨ ਨੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਿਹਾ ਪੰਜਾਬ 'ਚ ਨਾ ਕੋਈ ਗੈਂਗਸਟਰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਟੈਰੋਰਿਜ਼ਮ। ਪੰਜਾਬ ਪੁਲਸ ਨੇ ਬਹੁਤ ਸਾਰੇ ਵੱਡੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਅੱਤਵਾਦ ਦੇ ਪਾਕਿਸਤਾਨ ਵੱਲੋਂ ਬਣਾਏ ਕਈ ਮਡਿਊਲ ਪੁਲਸ ਨੇ ਤੋੜ ਦਿੱਤੇ। ਕੁਝ ਗੈਂਗਸਟਰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਹਨ, ਸਰਕਾਰ ਉਨ੍ਹਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।
ਬੇਅਦਬੀ ਮਾਮਲੇ 'ਤੇ ਬੋਲਦਿਆਂ ਹੋਇਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ’ਚ ਤਿੰਨ ਮਾਮਲੇ ਦਰਜ ਕੀਤੇ ਗਏ ਅਤੇ ਚਾਰ ਚਲਾਨ ਪੇਸ਼ ਕਰ ਦਿੱਤੇ ਹਨ। ਪੁਲਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ, ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਸੂਬੇ 'ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਅਤੇ ਹੁਣ ਸਰਕਾਰ ਫਿਰ ਇੱਕ ਲੱਖ ਨੌਕਰੀ ਦੇਣ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ। ਬੇਜ਼ਮੀਨੇ ਕਿਸਾਨਾਂ ਦਾ ਵੀ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ। 20 ਅਗਸਤ ਤੋਂ ਸਕੀਮ ਸ਼ੁਰੂ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਮਦਨ ਲਾਲ ਢੀਂਗਰਾ ਦੀ ਯਾਦ 'ਚ ਅੰਮ੍ਰਿਤਸਰ 'ਚ ਸਰਕਾਰ ਮੈਮੋਰੀਅਲ ਬਣਾਏਗੀ। 10 ਸਾਲ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇਗੀ।
ਅਜ਼ਾਦੀ ਦਿਹਾੜੇ ’ਤੇ ਵਿਸ਼ੇਸ਼ : ਨੌਜਵਾਨਾਂ ਕੋਲ ਰਾਸ਼ਟਰ ਨੂੰ ਬਦਲਣ ਵਾਲੀ ਸ਼ਕਤੀ, ਜੋ ਭਾਰਤ ਦੇ ਅਕਸ ਨੂੰ ਬਦਲ ਸਕਦੀ’
NEXT STORY