ਜਲੰਧਰ (ਸੋਨੂੰ, ਚੋਪੜਾ)— ਭਾਰਤ ਦਾ ਆਜ਼ਾਦੀ ਦਿਹਾੜਾ 15 ਅਗਸਤ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਕੋਵਿਡ-19 ਦੇ ਚਲਦਿਆਂ ਕੋਰੋਨਾ ਦੀਆਂ ਗਾਈਡਲਾਈਨਜ਼ ਹੇਠ ਮਨਾਇਆ ਜਾਵੇਗਾ। ਇਸੇ ਸਬੰਧ ਵਿਚ ਹਰ ਜ਼ਿਲ੍ਹੇ ਵਿਚ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।

ਭਾਰਤ ਦੀ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਰਾਸ਼ਟਰੀ ਝੰਡੇ ਲਹਿਰਾਉਣ ਲੈ ਕੇ ਅੱਜ ਗੁਰੂ ਗੋਬਿੰਦ ਸਟੇਡੀਅਮ ’ਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਅੱਜ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਆਦਮਪੁਰ 'ਚ ASI ਦਾ ਸ਼ਰਮਨਾਕ ਕਾਰਾ, ਮਾਮੂਲੀ ਗੱਲ ਪਿੱਛੇ ਮੁੰਡੇ ਦੀ ਡਾਂਗਾਂ ਨਾਲ ਕੀਤੀ ਕੁੱਟਮਾਰ, ਹੋਇਆ ਸਸਪੈਂਡ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਅਤੇ ਪਰੇਡ ਦੇ ਮੁਆਇਨੇ ਉਪਰੰਤ ਪਰੇਡ ਕਮਾਂਡਰ ਮੁਰਾਦ ਜਸਵੀਰ ਸਿੰਘ ਗਿੱਲ ਪੀ. ਪੀ. ਐੱਸ. ਅਧਿਕਾਰੀ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਵਿਚ ਆਈ. ਟੀ. ਬੀ. ਪੀ., ਪੰਜਾਬ ਪੁਲਸ, ਪੰਜਾਬ ਪੁਲਸ, ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐੱਨ. ਸੀ. ਸੀ. (ਲੜਕੇ ਤੇ ਲੜਕੀਆਂ) ਦੀ ਟੁਕੜੀ ਅਤੇ ਸੀ. ਆਰ. ਪੀ. ਐੱਫ. ਦਾ ਬੈਂਡ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਸਮਾਗਮ ਦੀਆਂ ਪੁਖ਼ਤਾ ਤਿਆਰੀਆਂ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹੁਕਮ ਵੀ ਦਿੱਤੇ। ਘਨਸ਼ਾਮ ਥੋਰੀ ਨੇ ਇਸ ਮਹੱਤਵਪੂਰਨ ਦਿਵਸ ਨੂੰ ਬਿਹਤਰ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ 75ਵੇਂ ਆਜ਼ਾਦੀ ਦਿਹਾੜਾ ਸਮਾਗਮ ਨੂੰ ਕੋਵਿਡ-19 ਕਾਰਨ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਜਿਥੇ ਕੋਰੋਨਾ ਯੋਧਿਆਂ ਅਤੇ ਹੋਰ ਲੋਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲਿਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਹੀ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਕਰ ਕੇ ਇਸ ਵਾਰ ਸਕੂਲਾਂ ਦੇ ਵਿਦਿਆਰਥੀਆਂ ਦਾ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਰਿਹਰਸਲ ਉਪਰੰਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਹੋਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ, ਡਿਪਟੀ ਕਮਿਸ਼ਨਰ ਪੁਲਸ ਜਗਮੋਹਨ ਸਿੰਘ, ਐੱਸ. ਡੀ. ਐੱਮ. ਹਰਪ੍ਰੀਤ ਸਿੰਘ ਅਟਵਾਲ ਅਤੇ ਬਲਵੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਿੰਦਰਪਾਲ ਸਿੰਘ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।








ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਵੱਡੀ ਖ਼ਬਰ : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ 'ਆਮ ਆਦਮੀ ਪਾਰਟੀ' 'ਚ ਸ਼ਾਮਲ
NEXT STORY