ਜਲੰਧਰ (ਸੁਧੀਰ)– ਅੰਮ੍ਰਿਤਸਰ ਵਿਚ ਟਿਫਨ ਬੰਬ ਤੋਂ ਬਾਅਦ ਹੁਣ ਹੈਂਡ ਗ੍ਰਨੇਡ ਮਿਲਣ ਨਾਲ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ। ਪੂਰੇ ਦੀ ਸੁਰੱਖਿਆ ਕਰੀਬ 2 ਹਜ਼ਾਰ ਦੇ ਮੁਲਾਜ਼ਮਾਂ ਦੇ ਹੱਥਾਂ ਵਿਚ ਰਹੇਗੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਚੌਕਸੀ ਵਰਤਣ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਸ਼ਹਿਰ ਵਿਚ ਲੱਗੇ ਨਾਕਿਆਂ ’ਤੇ ਵਾਹਨਾਂ ਦੀ ਚੈਕਿੰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਸ਼ਹਿਰ ਵਿਚ ਦਿਨ-ਰਾਤ ਫੀਲਡ ਵਿਚ ਉਤਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਨਾਲ ਹੀ ਨਾਕਿਆਂ ’ਤੇ ਤਾਇਨਾਤ ਮੁਲਾਜ਼ਮਾਂ ਤੋਂ ਫੀਡਬੈਕ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਟੇਡੀਅਮ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀ. ਪੀ. ਅਤੇ ਡੀ. ਸੀ. ਪੀ. ਗੁਰਮੀਤ ਸਿੰਘ ਨੇ ਸਟੇਡੀਅਮ ਨੂੰ ਸੀਲ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਮਿਸ਼ਨਰੇਟ ਪੁਲਸ ਨੇ ਸਟੇਡੀਅਮ ਦੇ ਚਾਰੇ ਪਾਸੇ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੇ ਤਹਿਤ ਟਰੈਫਿਕ ਰੂਟ ਵੀ ਡਾਇਵਰਟ ਕੀਤਾ ਗਿਆ ਹੈ ਅਤੇ ਸਟੇਡੀਅਮ ਦੇ ਚਾਰੇ ਪਾਸੇ ਖ਼ੁਫ਼ੀਆ ਕੈਮਰੇ ਲਾਏ ਜਾ ਰਹੇ ਹਨ। ਇਸਦਾ ਕੰਟਰੋਲ ਰੂਮ ਸਟੇਡੀਅਮ ਦੇ ਅੰਦਰ ਹੀ ਸਥਾਪਤ ਕੀਤਾ ਜਾ ਰਿਹਾ ਹੈ। ਪੁਲਸ ਮੁਲਾਜ਼ਮਾਂ ਦੀ ਵਿਸ਼ੇਸ਼ ਟੀਮ ਸੀ. ਸੀ. ਟੀ. ਵੀ. ਜ਼ਰੀਏ ਸ਼ੱਕੀ ਲੋਕਾਂ ’ਤੇ ਨਜ਼ਰ ਰੱਖੇਗੀ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ
ਭੁੱਲਰ ਨੇ ਦੱਸਿਆ ਕਿ ਰੈੱਡ ਅਲਰਟ ਦੌਰਾਨ ਸ਼ਹਿਰ ਵਿਚ ਰੋਜ਼ਾਨਾ ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕੁਐਡ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਅਤੇ ਕਈ ਥਾਵਾਂ ’ਤੇ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 1500 ਤੋਂ 2000 ਮੁਲਾਜ਼ਮਾਂ ਨੂੰ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤਾ ਜਾ ਰਿਹਾ ਹੈ। ਪੀ. ਸੀ. ਆਰ. ਕਰਮਚਾਰੀਆਂ ਨੂੰ ਵੀ ਸ਼ਹਿਰ ਵਿਚ 24 ਘੰਟੇ ਅੰਦਰੂਨੀ ਹਿੱਸਿਆਂ ਵਿਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸੀ. ਪੀ. ਨੇ ਦੱਸਿਆ ਕਿ ਰਾਤ ਨੂੰ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਵਾ ਕੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਨੂੰ ਚੈਕਿੰਗ ਕਰਨ ਤੋਂ ਬਾਅਦ ਸ਼ਹਿਰ ਵਿਚ ਦਾਖਲ ਹੋਣ ਦੇਣ ਦੇ ਮੁਲਾਜ਼ਮਾਂ ਨੂੰ ਹੁਕਮ ਦਿਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਰਾਤ ਸਮੇਂ ਫੀਲਡ ਵਿਚ ਨਿਕਲ ਕੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ
ਜ਼ਿਕਰਯੋਗ ਹੈ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਟਿਫਨ ਬੰਬ ਮਿਲਣ ਤੋਂ ਬਾਅਦ ਸੂਬੇ ਵਿਚ ਤੜਥੱਲੀ ਮਚ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੂਬੇ ਭਰ ਵਿਚ ਰੈੱਡ ਅਲਰਟ ਦੌਰਾਨ ਸਾਰੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਸਨ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਜਾਣ ਕਾਰਨ ਡੀ. ਜੀ. ਪੀ. ਦਿਨਕਰ ਗੁਪਤਾ ਨੇ ਅੰਮ੍ਰਿਤਸਰ ਅਤੇ ਬਾਅਦ ਵਿਚ ਜਲੰਧਰ ਦਾ ਵੀ ਦੌਰਾ ਕਰਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਲਗੋਜ਼ੇ ਵਜਾਉਣ ਵਾਲੀ ਇਹ ਸਿੰਘਣੀ ਪੂਰੀ ਦੁਨੀਆ 'ਚ ਛਾਈ, ਇੰਡੀਆ ਬੁੱਕ 'ਚ ਦਰਜ ਹੋਇਆ ਰਿਕਾਰਡ (ਤਸਵੀਰਾਂ)
NEXT STORY