ਜਲੰਧਰ (ਵਰੁਣ)- ਆਜ਼ਾਦੀ ਦਿਹਾੜੇ ਮੌਕੇ ਜੇਕਰ ਤੁਸੀਂ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵੱਲੋਂ ਹੋ ਕੇ ਜਾਣ ਵਾਲੇ ਰੂਟ ਰਾਹੀਂ ਕਿਤੇ ਜਾਣ ਦੀ ਯੋਜਨਾ ਤਿਆਰ ਕੀਤੀ ਹੈ ਤਾਂ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਸੁਰੱਖਿਆ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਨੇ ਇਸ ਰੂਟ ਦੇ ਕੁਝ ਰਸਤਿਆਂ ਨੂੰ ਬੰਦ ਕਰਨ ਅਤੇ ਕੁਝ ਨੂੰ ਡਾਇਵਰਟ ਕਰਨ ਦਾ ਫ਼ੈਸਲਾ ਲਿਆ ਹੈ। ਸੁਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਹੋਣ ਵਾਲੇ ਸਮਾਰੋਹ ਨੂੰ ਲੈ ਕੇ ਟ੍ਰੈਫਿਕ ਪੁਲਸ ਨੇ ਸਟੇਡੀਅਮ ਲੱਗਣ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਹਨ। ਪੁਲਸ ਨੇ ਉਕਤ ਰੋਡ ਦੀ ਵਰਤੋਂ ਕਰਨ ਵਾਲੇ ਟਰੈਫਿਕ ਨੂੰ ਡਾਇਵਰਟ ਕਰ ਦਿੱਤਾ ਹੈ ਤਾਂ ਕਿ ਰਾਹਗੀਰਾਂ ਅਤੇ ਸਟੇਡੀਅਮ ਨੂੰ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਸਟੇਡੀਅਮ ਵਿਚ ਆਉਣ ਵਾਲੇ ਲੋਕਾਂ ਲਈ ਤਿੰਨ ਥਾਵਾਂ ’ਤੇ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ
ਇਹ ਰੂਟ ਪਲਾਨ ਹੋਇਆ ਜਾਰੀ
ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਲੱਗਣ ਵਾਲੇ ਸਾਰੇ ਰਸਤੇ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਤੋਂ ਨਕੋਦਰ ਅਤੇ ਸ਼ਾਹਕੋਟ ਜਾਣ ਵਾਲੀਆਂ ਬੱਸਾਂ, ਹੈਵੀ ਵਾਹਨ ਅਤੇ ਹੋਰ ਟ੍ਰੈਫਿਕ ਬੱਸ ਸਟੈਂਡ ਤੋਂ ਸਮਰਾਲਾ ਚੌਂਕ, ਕੂਲ ਰੋਡ, ਅਰਬਨ ਅਸਟੇਟ ਫੇਸ-2, ਸੀ. ਟੀ. ਇੰਸਟੀਚਿਊਟ ਅਤੇ ਫਿਰ ਪ੍ਰਤਾਪਪੁਰਾ ਰੂਟ ਦੀ ਵਰਤੋਂ ਕਰਨਗੇ ਵਡਾਲਾ ਚੌਂਕ ਅਤੇ ਗੁਰੂ ਰਵਿਦਾਸ ਚੌਂਕ ਵਾਲਾ ਰੂਟ ਪੂਰਨ ਬੰਦ ਰਹੇਗਾ। ਇਸੇ ਤਰ੍ਹਾਂ ਬੱਸ ਸਟੈਂਡ ਤੋਂ ਕਪੂਰਥਲਾ ਜਾਣ ਵਾਲੇ ਸਾਰੇ ਵਾਹਨ ਪੀ. ਏ. ਪੀ. ਚੌਂਕ ਅਤੇ ਫਿਰ ਬਾਇਆ ਕਰਤਾਰਪੁਰ ਵਾਲਾ ਰੂਟ ਵਰਤਣਗੇ। ਏ. ਡੀ. ਸੀ. ਪੀ. ਸ਼ਰਮਾ ਨੇ ਦੱਸਿਆ ਕਿ ਬੱਸਾਂ ਅਤੇ ਸਕੂਲ ਵਾਹਨਾਂ ਲਈ ਸਿਟੀ ਹਸਪਤਾਲ ਚੌਂਕ ਤੋਂ ਲੈ ਕੇ ਗੀਤਾ ਮੰਦਰ ਚੌਂਕ ਦੇ ਦੋਵੇਂ ਪਾਸੇ ਪਾਰਕਿੰਗ ਦਾ ਪ੍ਰਬੰਧ ਕੀਤਾ। ਮੀਡੀਆ ਲਈ ਟ੍ਰੈਫਿਕ ਪੁਲਸ ਨੇ ਸਟੇਡੀਅਮ ਬੈਕ ਸਾਈਡ ਵਾਲੀ ਗਲੀ ਵਿਚ ਪਾਰਕਿੰਗ ਦੀ ਵਿਵਸਥਾ ਕੀਤੀ ਹੈ ਜਦਕਿ ਗੱਡੀਆਂ ਨੂੰ ਲੈ ਕੇ ਮਸੰਦ ਚੌਂਕ ਤੋਂ ਗੀਤਾ ਮੰਦਿਰ ਚੌਂਕ ਸੜਕ ਦੇ ਦੋਵੇਂ ਪਾਸੇ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ: ਆਦਮਪੁਰ 'ਚ ASI ਦਾ ਸ਼ਰਮਨਾਕ ਕਾਰਾ, ਮਾਮੂਲੀ ਗੱਲ ਪਿੱਛੇ ਮੁੰਡੇ ਦੀ ਡਾਂਗਾਂ ਨਾਲ ਕੀਤੀ ਕੁੱਟਮਾਰ, ਹੋਇਆ ਸਸਪੈਂਡ
ਏ. ਡੀ. ਸੀ. ਪੀ. ਸ਼ਰਮਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸਟੇਡੀਅਮ ਦੇ ਨਾਲ ਲੱਗਦੇ ਮੇਨ ਰੋਡ ਅਤੇ ਲਿੰਕ ਰੋਡ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਡਾਇਵਰਟ ਰਸਤਿਆਂ 'ਤੇ ਟਰੈਫਿਕ ਕਰਮਚਾਰੀ ਮੌਜੂਦ ਰਹਿਣਗੇ ਜਦਕਿ ਕਿਸੇ ਨੂੰ ਜੇਕਰ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਟ੍ਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 'ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ
NEXT STORY