ਅੱਜ ਪੂਰੇ ਦੇਸ਼ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਬਣੇ ਜ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ। 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਵੱਖ-ਵੱਖ ਮੰਤਰੀਆਂ ਅਤੇ ਆਗੂਆਂ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਜਾ ਰਿਹਾ ਹੈ। ਜਿਵੇਂ...
ਤਰਨ ਤਾਰਨ (ਰਮਨ)- 75ਵੇਂ ਅਜ਼ਾਦੀ ਦਿਹਾੜੇ ਮੌਕੇ ਪੁਲਸ ਲਾਈਨ ਵਿਖੇ ਕਰਵਾਏ ਗਏ ਜ਼ਿਲ੍ਹਾ ਪਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪੁੱਜੇ, ਜਿਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਹਵਾ ਵਿੱਚ ਗੁਬਾਰੇ ਛੱਡ ਜਿਥੇ ਲੋਕਾਂ ਨੂੰ ਵਧਾਈ ਦਾ ਸੰਦੇਸ਼ ਦਿੱਤਾ, ਉਥੇ ਪੰਜਾਬ ਪੁਲਸ ਵਲੋਂ ਕੀਤੀ ਗਈ ਪ੍ਰੇਡ ਨੂੰ ਸਲਾਮੀ ਵੀ ਦਿੱਤੀ। ਇਸ ਸ਼ੁਭ ਦਿਹਾੜੇ ਮੌਕੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਸੰਦੀਪ ਅਗਨੀਹੋਤਰੀ, ਐੱਸ. ਐੱਸ. ਪੀ. ਧਰੂਮਨ ਐੱਚ ਨਿਮਬਾਲੇ, ਡੀ.ਸੀ. ਕੁਲਵੰਤ ਸਿੰਘ, ਐੱਸ.ਡੀ. ਐੱਮ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ.ਰੋਹਿਤ ਮਹਿਤਾ ਸਮੇਤ ਹੋਰ ਅਧਿਕਾਰੀ ਅਤੇ ਕਾਂਗਰਸੀ ਨੇਤਾ ਹਾਜ਼ਰ ਸਨ।
ਮੁੱਖ ਮਹਿਮਾਨ ਵਲੋਂ ਪੁਲਸ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਪ੍ਰਮੁਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਵਾ ਮਹਿਲਾਵਾਂ ਨੂੰ ਸਲਾਈ ਮਸ਼ੀਨਾਂ ਮੁਫ਼ਤ ਵੰਡੀਆਂ, ਉਥੇ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲ ਵੀ ਦਿੱਤੇ ਗਏ। ਇਸ ਮੌਕੇ ਗਰਮੀ ਜ਼ਿਆਦਾ ਹੋਣ ਕਾਰਨ ਪ੍ਰੇਡ ਵਿੱਚ ਸ਼ਾਮਲ ਦੋ ਪੁਲਸ ਕਰਮਚਾਰੀਆਂ ਦੀ ਉਲਟੀਆਂ ਆਉਣ ਕਾਰਨ ਸਿਹਤ ਖ਼ਰਾਬ ਹੋ ਗਈ ।
ਮਾਨਸਾ (ਅਮਰਜੀਤ) - 75ਵੇਂ ਅਜ਼ਾਦੀ ਦਿਹਾੜੇ ਮੌਕੇ ਮਾਨਸਾ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਤਿਰੰਗਾ ਲਹਿਰਾਉਣ ਤੋਂ ਬਾਅਦ ਗੁਰਪ੍ਰੀਤ ਕਾਂਗੜ ਨੇ ਪ੍ਰੇਡ ਤੋਂ ਸਲਾਮੀ ਵੀ ਲਈ। ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਜ਼ਾਦੀ ਦਿਹਾੜੇ ਦੇ ਇਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ।
ਮੋਹਾਲੀ (ਪਰਦੀਪ) : ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਰਸ਼ਕਾਂ ਦੀ ਹਾਜ਼ਰੀ ਵਿੱਚ ਕੌਮੀ ਝੰਡਾ ਲਹਿਰਾਇਆ। ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਜਬਰੀ ਲਾਗੂ ਕੀਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ। ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫ਼ੇਜ਼-6 ਵਿੱਚ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਮੁਤਾਬਕ ਖੇਤੀਬਾੜੀ ਰਾਜਾਂ ਦਾ ਵਿਸ਼ਾ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਕੇ ਰਾਜਾਂ ਦੇ ਅਧਿਕਾਰਾਂ ’ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨਾਲ ਦੇਸ਼ ਭਰ ਵਿੱਚ ਬੇਚੈਨੀ ਅਤੇ ਰੋਸ ਦਾ ਮਾਹੌਲ ਸਿਰਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜਦਿਆਂ ‘ਕਰਜ਼ਾ ਮੁਆਫ਼ੀ ਸਕੀਮ’ ਲਿਆਂਦੀ, ਜਿਸ ਤਹਿਤ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ ਕਰੀਬ ਛੇ ਲੱਖ ਕਿਸਾਨਾਂ ਦਾ 4600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 9 ਫ਼ਸਲਾਂ ਦੀ ਖਰੀਦ 48 ਘੰਟਿਆਂ ਵਿੱਚ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ ਸਿਰ ਅਦਾ ਕੀਤੀ।
ਸੰਗਰੂਰ - 75ਵੇਂ ਅਜ਼ਾਦੀ ਦਿਹਾੜੇ ਦੇ ਮੌਕੇ ਸੰਗਰੂਰ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਪ੍ਰੇਡ ਤੋਂ ਸਲਾਮੀ ਲਈ। ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਕਾਸ ਦੇ ਪੱਖੋਂ ਸੰਗਰੂਰ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਸੰਗਰੂਰ ਸ਼ਹਿਰ ਦੀ ਰਵਾਇਤੀ ਦਿੱਖ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਦਾ ਨਿਵੇਸ਼ ਕੀਤਾ ਜਾਵੇਗਾ।
ਆਜ਼ਾਦੀ ਦਿਹਾੜੇ ਮੌਕੇ ਫਤਿਹਗੜ੍ਹ ਸਾਹਿਬ 'ਚ ਮੰਤਰੀ ਰੰਧਾਵਾ ਨੇ ਲਹਿਰਾਇਆ 'ਤਿਰੰਗਾ', ਕੀਤਾ ਇਹ ਐਲਾਨ
NEXT STORY