ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਅਟਵਾਲ ਨੇ ਅੱਜ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਅਸਤੀਫਾ ਦਿੱਤਾ ਸੀ। ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਲੀ ਵਿਚ ਭਾਜਪਾ ’ਚ ਸ਼ਾਮਲ ਕਰਵਾਇਆ ਹੈ। ਇੰਦਰ ਇਕਬਾਲ ਸਿੰਘ ਅਟਵਾਲ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਚੁੱਕੇ ਹਨ। ਸੂਤਰ ਮੁਤਾਬਕ ਭਾਜਪਾ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਉਮੀਦਵਾਰ ਐਲਾਨ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਏ. ਡੀ. ਜੀ. ਪੀ. ਜੇਲ੍ਹ ਦੀ ਬਦਲੀ
ਦੱਸਣਯੋਗ ਹੈ ਕਿ ਅਟਵਾਲ ਪਰਿਵਾਰ ਜੋ ਕਿ ਹਮੇਸ਼ਾ ਅਕਾਲੀ ਟਕਸਾਲੀ ਪਰਿਵਾਰ ਰਿਹਾ ਹੈ ਅਤੇ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ’ਤੇ ਅਕਾਲੀ ਦਲ ਵਲੋਂ ਐੱਮ. ਪੀ. ਦੀ ਚੋਣ ਵੀ ਲੜ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦਾ ਇਥੇ ਚੰਗਾ ਆਧਾਰ ਮੰਨਿਆ ਜਾ ਰਿਹਾ ਹੈ। ਇੰਦਰ ਇਕਬਾਲ ਸਿੰਘ ਅਟਵਾਲ ਦੇ ਅਕਾਲੀ ਦਲ ਛੱਡਣ ਨਾਲ ਜਿੱਥੇ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਉਥੇ ਹੀ ਜੇ ਭਾਜਪਾ ਉਨ੍ਹਾਂ ਨੂੰ ਜਲੰਧਰ ਸੀਟ ’ਤੇ ਉਮੀਦਵਾਰ ਐਲਾਨਦੀ ਹੈ ਤਾਂ ਉਹ ਚੋਣਾਂ ਵਿਚ ਸਖ਼ਤ ਟੱਕਰ ਦੇ ਸਕਦੇ ਹਨ।
ਇਹ ਵੀ ਪੜ੍ਹੋ : ਸਕੂਲ ਪ੍ਰਬੰਧਕਾਂ ਦੇ ਜਾਰੀ ਕੀਤਾ ਨਵਾਂ ਫ਼ਰਮਾਨ, ਬੱਚਿਆਂ ਦੇ ਮਾਪਿਆਂ ਦੀ ਵਧਾਈ ਚਿੰਤਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕਪੂਰਥਲਾ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਸਬੰਧੀ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
NEXT STORY