ਜਲੰਧਰ (ਸ਼ੋਰੀ)- ਅਵਤਾਰ ਨਗਰ ਵਿਚ ਵਾਪਰੀ ਗੈਸ ਸਿਲੰਡਰ ਦੇ ਧਮਾਕੀ ਦੀ ਘਟਨਾ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਝੁਲਸੇ ਯਸ਼ਪਾਲ ਦੇ ਬੇਟੇ ਇੰਦਰਪਾਲ ਦੀ ਵੀ ਮੌਤ ਹੋ ਗਈ ਹੈ। ਇਥੇ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਅਵਤਾਰ ਨਗਰ ਵਿਖੇ ਭਾਰਗੋ ਕੈਂਪ ਦੀ ਗਲੀ ਨੰ. 13 ’ਚ ਇਕ ਘਰ ’ਚ ਅੱਗ ਲੱਗਣ ਕਾਰਨ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਸੀ। ਇਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਕੁਝ ਹੀ ਸਮੇਂ ’ਚ ਅੱਗ ਇੰਨੀ ਫੈਲ ਗਈ ਕਿ ਇਸ ’ਚ ਮੌਜੂਦ ਇਕ ਹੀ ਪਰਿਵਾਰ ਦੇ 6 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ ’ਚੋਂ 5 ਦੀ ਬੀਤੀ ਰਾਤ ਮੌਤ ਹੋ ਗਈ ਸੀ ਅਤੇ ਇੰਦਰਪਾਲ ਨੇ ਅੱਜ ਸਵੇਰੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ। ਘਰ ਵਿਚ ਹੁਣ ਸਿਰਫ਼ ਬਜ਼ੁਰਗ ਮਹਿਲਾ ਹੀ ਬਚੀ ਹੈ। ਜਿਸ ਸਮੇਂ ਰਾਤ ਨੂੰ ਇਹ ਹਾਦਸਾ ਹੋਇਆ ਤਾਂ ਪਰਿਵਾਰ ਮੈਚ ਵੇਖ ਰਿਹਾ ਸੀ। ਘਰ ਵਿਚੋਂ ਅੱਗ ਦੀਆਂ ਲਪਟਾਂ ਵੇਖ ਕੇ ਅਤੇ ਚੀਕਾਂ ਦੀਆਂ ਅਵਾਜ਼ਾਂ ਸੁਣ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ
ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ 108 ਐਂਬੂਲੈਂਸ ਨੇ ਵੀ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾਇਆ, ਜਿੱਥੇ ਵਾਰਡ ’ਚ ਵੀ ਕਾਫ਼ੀ ਹੰਗਾਮਾ ਹੋ ਗਿਆ। ਇਸ ਤੋਂ ਬਾਅਦ ਡਿਊਟੀ ’ਤੇ ਮੌਜੂਦ ਡਾਕਟਰ ਨੇ ਹੂਟਰ ਤਕ ਮਾਰੇ। ਹਸਪਤਾਲ ’ਚ ਤਾਇਨਾਤ ਪੁਲਸ ਗਾਰਡ ਅਤੇ ਸੁਰੱਖਿਆ ਅਮਲੇ ਨੇ ਮਾਮਲਾ ਸ਼ਾਂਤ ਕੀਤਾ। ਏ. ਸੀ. ਪੀ. ਵੈਸਟ ਅਤੇ ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਹਰਦੇਵ ਸਿੰਘ ਵੀ ਮੌਕੇ ’ਤੇ ਜਾਂਚ ਤੋਂ ਬਾਅਦ ਹਸਪਤਾਲ ਪੁੱਜੇ।
ਜਾਣਕਾਰੀ ਅਨੁਸਾਰ ਭਾਜਪਾ ਆਗੂ ਯਸ਼ਪਾਲ ਘਈ (60) ਆਪਣੀ ਨੂੰਹ ਰੁਚੀ, ਪੋਤੀ ਮਨੀਸ਼ਾ (14), ਦੀਆ (10), ਪੋਤਾ ਅਕਸ਼ੇ (7) ਤੇ ਪੁੱਤਰ ਇੰਦਰਪਾਲ ਸਮੇਤ ਘਰ ’ਚ ਮੌਜੂਦ ਸਨ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਗੈਸ ਸਿਲੰਡਰ ਫਟ ਗਿਆ ਜਾਂ ਫਰਿੱਜ ਦਾ ਕੰਪ੍ਰੈਸ਼ਰ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਘਰ ਨੂੰ ਅੱਗ ਲੱਗ ਗਈ।
ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਹਰਦੇਵ ਸਿੰਘ ਨੇ ਦੱਸਿਆ ਕਿ ਯਸ਼ਪਾਲ, ਰੁਚੀ, ਮਨੀਸ਼ਾ, ਦੀਆ, ਅਕਸ਼ੇ ਦੀ ਝੁਲਸਣ ਕਾਰਨ ਮੌਤ ਹੋ ਗਈ, ਜਦਕਿ ਇੰਦਰਪਾਲ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਤੋਂ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਸੀ, ਜਿੱਥੇ ਉਨ੍ਹਾਂ ਨੇ ਅੱਜ ਦਮ ਤੋੜ ਦਿੱਤਾ। ਫਿੰਗਰ ਪ੍ਰਿੰਟਰ ਟੀਮ ਅੱਗ ਲੱਗਣ ਦੀ ਜਾਣਕਾਰੀ ਹਾਸਲ ਕਰਨ ਲਈ ਦੇਰ ਰਾਤ ਤੱਕ ਘਰ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਤੋਂ ਬਾਅਦ ਜਿੱਥੇ ਇਲਾਕੇ ’ਚ ਸੋਗ ਦੀ ਲਹਿਰ ਹੈ, ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਆਸਤਦਾਨਾਂ ’ਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਪੱਛਮੀ ਵਿਧਾਨ ਸਭਾ ਦੇ ਇੰਚਾਰਜ ਅਸ਼ੋਕ ਸਰੀਨ ਹਿੱਕੀ ਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਉਥੇ ਹੀ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਅਦਿੱਤਿਆ ਨੇ ਦੱਸਿਆ ਕਿ ਬੀਤੀ ਰਾਤ ਸਾਡੇ ਨਾਲ ਫੋਰੈਂਸਿਕ ਟੀਮ ਨੇ ਜਾਂਚ ਕੀਤੀ ਸੀ। ਹੁਣ ਤੱਕ ਦੀ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ ਇਲੈਕਟ੍ਰਾਨਿਕ ਉਪਕਰਣਾਂ 'ਚ ਹੀ ਕੋਈ ਖ਼ਰਾਬੀ ਆਈ ਸੀ, ਜਿਸ ਕਾਰਨ ਸ਼ਾਰਟ ਸਰਕਟ ਹੋਇਆ ਹੈ ਜਾਂ ਹੋ ਸਕਦਾ ਹੈ ਕਿ ਫਰਿੱਜ ਵੀ ਇਸ ਦਾ ਕਾਰਨ ਹੋ ਸਕਦਾ ਹੈ ਕਿਉਂਕਿ ਉਹ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਇਲੈਕਟ੍ਰਾਨਿਕ ਉਪਕਰਣਾਂ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਅੱਗ ਲੱਗ ਗਈ। ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਸਿਲੰਡਰ ਫਟਣ ਕਾਰਨ ਹੋਇਆ ਹੈ ਪਰ ਅਜੇ ਤੱਕ ਜਾਂਚ 'ਚ ਅਜਿਹਾ ਕੁਝ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੱਕਾ ਵਿਆਹ ਕਰਵਾ ਕੇ ਕੈਨੇਡਾ ਗਈ ਲਾੜੀ ਦੀ ਕਰਤੂਤ, ਤੋੜੇ ਸੁਫ਼ਨੇ, ਸੱਚਾਈ ’ਤੇ ਯਕੀਨ ਕਰ ਸਕੇ ਸਹੁਰੇ
NEXT STORY