ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਭਾਰਤ ਵਿਚ ਬੇਰੋਜ਼ਗਾਰੀ ਦੀ ਦਰ 7.8 ਫ਼ੀਸਦੀ ਹੈ, ਜਦਕਿ ਅਮਰੀਕਾ ਵਿਚ ਇਹ ਸਿਰਫ਼ 3.4 ਫ਼ੀਸਦੀ ਹੈ। ਉਨ੍ਹਾਂ ਟਵੀਟ ਕੀਤਾ ਕਿ ਅਸੀਂ ਵਿਦੇਸ਼ਾਂ ਵਿਚ ਨੌਕਰੀਆਂ ਪੈਦਾ ਕਰ ਰਹੇ ਹਾਂ ਪਰ ਦੇਸ਼ ਵਿਚ ਬੇਰੋਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਸਰਕਾਰ ਦੀ ਕੀ ਯੋਜਨਾ ਹੈ। ਕਿਉਂਕਿ ਦੇਸ਼ ਵਿਚ ਬੇਰੋਜ਼ਗਾਰੀ ਦੀ ਦਰ 45 ਸਾਲਾਂ ਦੇ ਉੱਚ ਪੱਧਰ ’ਤੇ ਪਹੁੰਚ ਚੁੱਕੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਵਿਆਹ ਦੇ 5 ਦਿਨ ਬਾਅਦ ਹਿੰਦੂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤ 'ਚੋਂ ਮਿਲੀ ਲਾਸ਼
ਆਪਣੇ ਟਵੀਟ ਵਿਚ ਉਨ੍ਹਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦਾ ਉਹ ਬਿਆਨ ਨੱਥੀ ਕੀਤਾ, ਜਿਸ ਵਿਚ ਬਾਈਡੇਨ ਨੇ ਕਿਹਾ ਸੀ ਕਿ ਏਅਰ ਇੰਡੀਆ ਤੇ ਬੋਇੰਗ ਵਿਚਾਲੇ ਅਮਰੀਕਾ ਦੇ ਬਣੇ 200 ਜਹਾਜ਼ਾਂ ਦੀ ਖਰੀਦ ਲਈ ਇਤਿਹਾਸਕ ਸਮਝੌਤਾ ਹੋਇਆ ਹੈ, ਜਿਸ ਨਾਲ ਅਮਰੀਕਾ ਦੇ 44 ਸੂਬਿਆਂ ਵਿਚ 10 ਲੱਖ ਅਮਰੀਕੀ ਨੌਕਰੀਆਂ ਪੈਦਾ ਹੋਣਗੀਆਂ। ਇਸ ਬਿਆਨ ਨੂੰ ਆਧਾਰ ਬਣਾਉਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਵਿਚ ਵਧ ਰਹੀ ਬੇਰੋਜ਼ਗਾਰੀ ਦਰ ਦੇ ਮੁੱਦੇ ਉਠਾਏ ਹਨ। ਭਾਰਤ ਕੋਲ ਨੌਜਵਾਨ ਮੈਨਪਾਵਰ ਹੈ ਅਤੇ ਉਹ ਇਕ ਗਲੋਬਲ ਮੈਨੂਫੈਕਚਰਿੰਗ ਹੱਬ ਬਣਨ ਵੱਲ ਵਧ ਰਿਹਾ ਹੈ। ਭਾਰਤ ਸਰਕਾਰ ਨੂੰ ਦੇਸ਼ ਵਿਚ ਬੇਰੋਜ਼ਗਾਰੀ ਘਟਾਉਣ ਅਤੇ ਨਵੀਆਂ ਨੌਕਰੀਆਂ ਪੈਦਾ ਕਰਨ ਵੱਲ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਅੰਤਰਿਮ ਜ਼ਮਾਨਤ ਖਾਰਿਜ, ਜਾਣਾ ਪੈ ਸਕਦੈ ਜੇਲ੍ਹ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਜੀਠੀਆ 'ਤੇ 'ਆਪ' ਦਾ ਪਲਟਵਾਰ, ਕਿਹਾ - "ਰਾਕੇਸ਼ ਚੌਧਰੀ ਨੂੰ ਪ੍ਰੋਟੈਕਸ਼ਨ ਦਿੰਦਾ ਸੀ 'ਅਕਾਲੀ ਪਰਿਵਾਰ'"
NEXT STORY