ਤਰਨਤਾਰਨ/ਖੇਮਕਰਨ/ਅਮਰਕੋਟ (ਰਮਨ/ਸੋਨੀਆ/ਸੰਨੀ) - ਜ਼ਿਲ੍ਹੇ ਅਧੀਨ ਪੈਂਦੀ ਭਾਰਤ-ਪਾਕਿ ਸਰਹੱਦ ਵਿਖੇ ਬੀਤੀ ਰਾਤ ਬੀ.ਐੱਸ.ਐੱਫ. ਵੱਲੋਂ ਦਾਖ਼ਲ ਹੋਏ ਪਾਕਿਸਤਾਨੀ ਡਰੋਨ ਨੂੰ ਗੋਲੀਆਂ ਮਾਰਦੇ ਹੋਏ ਖਦੇੜ ਦਿੱਤਾ ਗਿਆ। ਇਸ ਤੋਂ ਬਾਅਦ ਮੌਕੇ ਤੋਂ ਜਿੱਥੇ ਡਰੋਨ ਨੂੰ ਬਰਾਮਦ ਕਰ ਲਿਆ ਗਿਆ, ਉਥੇ 4 ਕਿੱਲੋ 410 ਗ੍ਰਾਮ ਹੈਰੋਇਨ ਵੀ ਕਬਜ਼ੇ ਵਿੱਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰੋਇਨ ਬਰਾਮਦ ਹੋਣ ਤੋਂ ਬਾਅਦ ਬੀ.ਐੱਸ.ਐੱਫ. ਵੱਲੋਂ ਸੋਮਵਾਰ ਸਵੇਰੇ ਜ਼ਿਲ੍ਹਾ ਪੁਲਸ ਵਲੋਂ ਸਾਂਝਾ ਤਲਾਸ਼ੀ ਅਭਿਆਨ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ 3 ਵਜੇ 103 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦ ਨਜ਼ਦੀਕ ਕੰਡਿਆਲੀ ਤਾਰ ਨੇੜੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪਾਕਿਸਤਾਨ ਵੱਲੋਂ ਭਾਰਤ ਸਰਹੱਦ ਅੰਦਰ ਦਾਖਲ ਹੋ ਰਹੇ ਡਰੋਨ ਨੂੰ ਵੇਖ ਬੀ.ਐੱਸ.ਐੱਫ. ਦੇ ਜਵਾਨ ਅਲਰਟ ਹੋ ਗਏ। ਜਦੋਂ ਡਰੋਨ ਭਾਰਤੀ ਖੇਤਰ ਅੰਦਰ ਜ਼ਿਆਦਾ ਵਧਦਾ ਗਿਆ ਤਾਂ ਬੀ.ਐੱਸ.ਐੱਫ. ਵੱਲੋਂ ਕਰੀਬ 4 ਦਰਜਨ ਰੌਂਦ ਫਾਇਰਿੰਗ ਕਰਦੇ ਹੋਏ ਡਰੋਨ ਨੂੰ ਹੇਠਾਂ ਸੁੱਟ ਲਿਆ ਗਿਆ। ਇਸ ਤੋਂ ਬਾਅਦ ਬੀ.ਐੱਸ.ਐੱਫ. ਨੇ ਡਰੋਨ ਨਾਲ ਬੰਨ੍ਹੀ ਹੋਈ 4 ਕਿੱਲੋ 410 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰ ਲਈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਅੰਮ੍ਰਿਤਸਰ ’ਚ 4 ਜਵਾਨਾਂ ਨੂੰ ਮਾਰਨ ਵਾਲੇ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
ਦੱਸ ਦੇਈਏ ਕਿ ਬੀ.ਐੱਸ.ਐੱਫ. ਨੇ ਜੋ ਹੈਰੋਇਨ ਬਰਾਮਦ ਕੀਤੀ ਹੈ, ਉਸ ਦੀ ਅੰਤਰਰਾਜੀ ਕੀਮਤ ਕਰੀਬ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਬਾਬਤ ਬੀ.ਐੱਸ.ਐੱਫ. ਦੇ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰ ਸੋਮਵਾਰ ਸਵੇਰੇ ਬੀ.ਐੱਸ.ਐੱਫ. ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਤਲਾਸ਼ੀ ਅਭਿਆਨ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ
ਭਾਰਤ-ਪਾਕਿਸਤਾਨ ਸਰਹੱਦ ’ਤੇ ਦਾਖਲ ਹੋ ਰਹੇ ਡਰੋਨ ’ਤੇ BSF ਨੇ ਕੀਤੀ ਫਾਇਰਿੰਗ, ਮੁੜ ਪਾਕਿਸਤਾਨ ਪਰਤਿਆ
NEXT STORY