ਭਿੰਡੀ ਸੈਦਾ/ਅਜਨਾਲਾ (ਗੁਰਜੰਟ) - ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀ.ਓ.ਪੀ. ਗੁੱਲਗੜ੍ਹ ਵਿਖੇ ਬੀਤੀ ਰਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਲਗਾਤਾਰ 3 ਵਾਰ ਡ੍ਰੋਨ ਦੀ ਹਰਕਤ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਬੀ.ਪੀ.ਓ. ਗੁੱਲਗੜ੍ਹ ਵਿਖੇ ਬੀ.ਐੱਸ.ਐੱਫ. 183 ਬਟਾਲੀਅਨ ਦੇ ਜਵਾਨਾਂ ਨੂੰ ਰਾਤ 9 ਵੱਜ ਕੇ 15 ਮਿੰਟ ਤੋ ਲੈ ਕੇ 10 ਵੱਜ ਕੇ 18 ਮਿੰਟ ਤੱਕ ਕਰੀਬ ਇਕ ਘੰਟੇ ਦੇ ਟਾਈਮ ਦੌਰਾਨ ਤਿੰਨ ਵਾਰ ਡਰੋਨ ਦੀ ਹਰਕਤ ਸੁਣਾਈ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਜਵਾਨਾਂ ਵੱਲੋਂ ਤੁਰੰਤ ਡਰੋਨ ਵੱਲ ਫਾਇਰਿੰਗ ਕੀਤੀ ਗਈ, ਜਿਸ ਕਾਰਨ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਇਸ ਮਾਮਲੇ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ, ਪੁਲਸ ਅਧਿਕਾਰੀਆਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਇਲਾਕੇ ’ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ
NEXT STORY