ਅਜਨਾਲਾ (ਬਿਊਰੋ)- ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨੇੜਿਓਂ ਅੱਜ ਯਾਨੀ ਵੀਰਵਾਰ ਨੂੰ ਬੀ.ਐੱਸ. ਐੱਫ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ 10 ਪੈਕਟ ਹੈਰੋਇਨ ਬਰਾਮਦ ਕੀਤੇ। ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਹੈਰੋਇਨ ਦੇ ਨਾਲ-ਨਾਲ ਸਰਹੱਦ ਪਾਰ ਨਸ਼ੇ ਦੀ ਤਸਕਰੀ ਕਰਨ ਵਾਲਾ ਇਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਬੀ. ਐੱਸ. ਐੱਫ ਦੇ ਜਵਾਨਾਂ ਵਲੋਂ ਕੰਡਿਆਲੀ ਤਾਰ ਨੇੜੇ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਸੀ, ਜਿਸ ਦੌਰਾਨ 10 ਕਿਲੋਂ ਹੈਰੋਇਨ ਬਰਾਮਦ ਹੋਈ। ਬਰਾਮਦ ਹੈਰੋਇਨ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਮਿਲੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 50 ਕਰੋੜ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ
ਨੌਦੀਪ ਕੌਰ ਦੀ ਰਿਹਾਈ ਨੂੰ ਲੈ ਕੇ ਕੈਪਟਨ ਕਰਨ ਖੱਟੜ ਨਾਲ ਗੱਲਬਾਤ: ਹਰਪਾਲ ਚੀਮਾ
NEXT STORY