ਜਲੰਧਰ (ਇੰਟ.)-ਖਾਲਿਸਤਾਨੀ ਕੱਟੜਪੰਥੀ ਸੰਗਠਨ ‘ਸਿੱਖਸ ਫਾਰ ਜਸਟਿਸ’ (ਐੱਸ. ਐੱਫ਼. ਜੇ.) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਏਅਰ ਇੰਡੀਆ ਦੀ ਫਲਾਈਟਾਂ ’ਚ 19 ਨਵੰਬਰ ਨੂੰ ਯਾਤਰਾ ਨਾ ਕਰਨ ਦੀ ਧਮਕੀ ਤੋਂ ਬਾਅਦ ਭਾਰਤ ਇਸ ਮੁੱਦੇ ਨੂੰ ਲੈ ਕੇ ਕੈਨੇਡਾ ਨੂੰ ਭਾਰਤੀ ਉਡਾਣਾਂ ’ਚ ਸੁਰੱਖਿਆ ਵਧਾਉਣ ਲਈ ਕਹੇਗਾ। ਇਕ ਮੀਡੀਆ ਰਿਪੋਰਟ ਮੁਤਾਬਕ ਭਾਰਤ ਕੈਨੇਡਾ ’ਚ ਸਬੰਧਤ ਅਧਿਕਾਰੀਆਂ ਨਾਲ ਖ਼ਤਰਿਆਂ ਦੇ ਸਬੰਧ ’ਚ ਚਰਚਾ ਕਰੇਗਾ। ਰਿਪੋਰਟ ’ਚ ਓਟਾਵਾ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਹ ਕੈਨੇਡਾ ਤੋਂ ਸ਼ੁਰੂ ਹੋਣ ਵਾਲੀਆਂ ਅਤੇ ਉੱਥੇ ਖ਼ਤਮ ਹੋਣ ਵਾਲੀਅ ਏਅਰ ਇੰਡੀਆ ਦੀਆਂ ਉਡਾਣਾਂ ਵਿਰੁੱਧ ਖ਼ਤਰੇ ਨੂੰ ਸਬੰਧਤ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਉਣਗੇ।
ਇਹ ਵੀ ਪੜ੍ਹੋ: ਹੋਟਲ 'ਚ ਰੰਗਰਲੀਆਂ ਮਨਾਉਣ ਪੁੱਜਾ ਸੀ ਪ੍ਰੇਮੀ ਜੋੜਾ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਇਆ ਉਹ ਜੋ ਸੋਚਿਆ ਨਾ ਸੀ
ਸਮਝੌਤਿਆਂ ’ਚ ਖ਼ਤਰੇ ਨਾਲ ਨਜਿੱਠਣ ਦੀ ਵਿਵਸਥਾ
ਵੀਡੀਓ ਬਾਰੇ ਭਾਰਤੀ ਅਧਿਕਾਰੀਆਂ ਨੇ ਕਿਹਾ ਹੈ ਕਿ ਅਸੀਂ ਵੀਡੀਓ ਦੀ ਸਮੱਗਰੀ ਦਾ ਅਧਿਐਨ ਕੀਤਾ ਹੈ, ਜੋ ਸ਼ਿਕਾਗੋ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਹੈ। ਇਕ ਅਧਿਕਾਰੀ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਨਾਗਰਿਕ ਹਵਾਈ ਸਮਝੌਤੇ ’ਚ ਅਜਿਹੇ ਖ਼ਤਰਿਆਂ ਨਾਲ ਨਜਿੱਠਣ ਦੀ ਵਿਵਸਥਾ ਹੈ ਅਤੇ ਇਸ ਮੁੱਦੇ ’ਤੇ ਅਧਿਕਾਰੀਆਂ ਨਾਲ ਤੁਰੰਤ ਚਰਚਾ ਕੀਤੀ ਜਾਵੇਗੀ। ਇਹ ਘਟਨਾਕ੍ਰਮ ਅਜਿਹੇ ਸਮੇਂ ’ਚ ਸਾਹਮਣੇ ਆਇਆ ਹੈ ਜਦ ਜੂਨ ’ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧ ਮੁਸ਼ਕਿਲ ਦੌਰ ’ਚੋਂ ਲੰਘ ਰਹੇ ਹਨ। ਸਤੰਬਰ ’ਚ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ ਅਤੇ ਓਟਾਵਾ ਨਾਲ ਬਰਾਬਰੀ ਯਕੀਨੀ ਬਣਾਉਣ ਲਈ ਦੇਸ਼ ’ਚ ਆਪਣੀ ਡਿਪਲੋਮੈਟਿਕ ਹਾਜ਼ਰੀ ਨੂੰ ਘੱਟ ਕਰਨ ਲਈ ਕਿਹਾ ਹੈ। ਕੈਨੇਡਾ ਪਹਿਲਾਂ ਹੀ 41 ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰਤ ਤੋਂ ਵਾਪਸ ਸੱਦ ਚੁੱਕਾ ਹੈ।
ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ
ਪੰਨੂ ਨੇ ਦਿੱਤੀ ਹੈ ਇਹ ਚਿਤਾਵਨੀ
ਦੱਸਣਯੋਗ ਹੈ ਕਿ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ 19 ਨਵੰਬਰ ਏਅਰ ਇੰਡੀਆ ਦੀਆਂ ਫਲਾਈਟਾਂ ਰਾਹੀਂ ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਦੀ ਯੋਜਨਾ ਬਣੇ ਰਹੇ ਲੋਕਾਂ ਨੂੰ ਉਸ ਨੇ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਵੀਡੀਓ ’ਚ ਪੰਨੂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਹ ਏਅਰ ਇੰਡੀਆ ਦੀ ਫਲਾਈਟ ਰਾਹੀਂ ਉਡਾਣ ਭਰਦੇ ਹਨ ਤਾਂ ਇਸ ਨਾਲ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ’ਚ ਪੈ ਸਕਦੀ ਹੈ। ਉਸ ਦਾ ਦਾਅਵਾ ਹੈ ਕਿ ਉਸ ਦਿਨ ਏਅਰ ਇੰਡੀਆ ਨਾਲ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਇਸ ਦਾ ਨਾਂ ਬਦਲ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜਲੰਧਰ 'ਚ ਸ਼ਰਮਨਾਕ ਕਾਰਾ, ਫਾਰਮ ਹਾਊਸ ਦੇ ਅੰਦਰ ਗਊ ਦੀ ਕੀਤੀ ਹੱਤਿਆ
NEXT STORY