ਨਵੀਂ ਦਿੱਲੀ/ਅੰਮ੍ਰਿਤਸਰ (ਵਾਰਤਾ): ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਲਗਾਤਾਰ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਏਅਰ ਡਿਫੈਂਸ ਸਿਸਟਮ ਵੱਲੋਂ ਨਸ਼ਟ ਕਰ ਦਿੱਤਾ ਗਿਆ। ਭਾਰਤੀ ਫ਼ੌਜ ਨੇ ਸ਼ਨੀਵਾਰ ਸਵੇਰੇ ਦੱਸਿਆ ਕਿ ਪਾਕਿਸਤਾਨ ਵੱਲੋਂ ਡਰੋਨ ਹਮਲਿਆਂ ਤੇ ਹੋਰ ਹਥਿਆਰਾਂ ਦੇ ਨਾਲ ਸਾਡੀਆਂ ਪੱਛਮੀ ਸਰਹੱਦਾਂ 'ਤੇ ਲਗਾਤਾਰ ਹਮਲੇ ਜਾਰੀ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸ਼ਹਿਰ 'ਚ ਸਵੇਰੇ-ਸਵੇਰੇ ਵੱਡਾ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ
ਫ਼ੌਜ ਨੇ ਕਿਹਾ ਕਿ ਅਜਿਹੀ ਹੀ ਇਕ ਘਟਨਾ ਵਿਚ ਅੱਜ ਸਵੇਰੇ ਤਕਰੀਬਨ 5 ਵਜੇ ਅੰਮ੍ਰਿਤਸਰ ਦੇ ਖਾਸਾ ਕੈਂਟ ਉੱਪਰ ਦੁਸ਼ਣ ਦੇ ਕਈ ਹਥਿਆਰਬੰਦ ਡਰੋਨ ਉੱਡਦੇ ਵੇਖੇ ਗਏ। ਸਾਡੇ ਏਅਰ ਡਿਫੈਂਸ ਸਿਸਟਮ ਵੱਲੋਂ ਦੁਸ਼ਮਨ ਦੇ ਡਰੋਨ ਨੂੰ ਤੁਰੰਤ ਹੀ ਨਸ਼ਟ ਕਰ ਦਿੱਤਾ ਗਿਆ। ਫ਼ੌਜ ਨੇ ਕਿਹਾ ਕਿ ਭਾਰਤ ਦੀ ਸੰਪ੍ਰਭੂਤਾ ਦੀ ਉਲੰਘਣਾ ਕਰਨ ਅਤੇ ਨਾਗਰਿਕਾਂ ਨੂੰ ਖ਼ਤਰੇ ਵਿਚ ਪਾਉਣ ਦੀ ਪਾਕਿਸਤਾਨ ਦਾ ਹਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਭਾਰਤੀ ਫ਼ੌਜ ਦੁਸ਼ਮਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦੇਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਾ ਦੇ ਪਿੰਡ 'ਚ ਅੱਧੀ ਰਾਤੀਂ ਡਿੱਗੀ ਮਿਜ਼ਾਈਲਨੁਮਾ ਚੀਜ਼, ਪਿੰਡ ਵਾਸੀਆਂ 'ਚ ਡਰ ਦਾ ਮਾਹੌਲ
NEXT STORY